ਗੁਰ ਪੂਰੇ ਸਾਬਾਸਿ ਹੈ; ਕਾਟੈ ਮਨ ਪੀਰਾ ॥੨॥
Sri Guru Granth Sahib
Ang 1011
ਲਾਲਾ ਗੋਲਾ ਧਣੀ ਕੋ; ਕਿਆ ਕਹਉ ਵਡਿਆਈਐ ॥
ਭਾਣੈ ਬਖਸੇ ਪੂਰਾ ਧਣੀ; ਸਚੁ ਕਾਰ ਕਮਾਈਐ ॥
ਵਿਛੁੜਿਆ ਕਉ ਮੇਲਿ ਲਏ; ਗੁਰ ਕਉ ਬਲਿ ਜਾਈਐ ॥੩॥
ਲਾਲੇ ਗੋਲੇ. ਮਤਿ ਖਰੀ; ਗੁਰ ਕੀ ਮਤਿ ਨੀਕੀ ॥
ਸਾਚੀ ਸੁਰਤਿ ਸੁਹਾਵਣੀ; ਮਨਮੁਖ ਮਤਿ ਫੀਕੀ ॥
ਮਨੁ ਤਨੁ ਤੇਰਾ. ਤੂ ਪ੍ਰਭੂ; ਸਚੁ ਧੀਰਕ. ਧੁਰ ਕੀ ॥੪॥
ਸਾਚੈ ਬੈਸਣੁ ਉਠਣਾ; ਸਚੁ ਭੋਜਨੁ ਭਾਖਿਆ ॥
ਚਿਤਿ ਸਚੈ. ਵਿਤੋ ਸਚਾ; ਸਾਚਾ ਰਸੁ ਚਾਖਿਆ ॥
ਸਾਚੈ ਘਰਿ ਸਾਚੈ ਰਖੇ; ਗੁਰ ਬਚਨਿ ਸੁਭਾਖਿਆ ॥੫॥
ਮਨਮੁਖ ਕਉ ਆਲਸੁ ਘਣੋ; ਫਾਥੇ ਓਜਾੜੀ ॥
ਫਾਥਾ ਚੁਗੈ. ਨਿਤ ਚੋਗੜੀ; ਲਗਿ ਬੰਧੁ ਵਿਗਾੜੀ ॥
ਗੁਰ ਪਰਸਾਦੀ ਮੁਕਤੁ ਹੋਇ; ਸਾਚੇ ਨਿਜ ਤਾੜੀ ॥੬॥
ਅਨਹਤਿ ਲਾਲਾ ਬੇਧਿਆ; ਪ੍ਰਭ ਹੇਤਿ ਪਿਆਰੀ ॥
ਬਿਨੁ ਸਾਚੇ. ਜੀਉ ਜਲਿ ਬਲਉ; ਝੂਠੇ ਵੇਕਾਰੀ ॥
ਬਾਦਿ ਕਾਰਾ. ਸਭਿ ਛੋਡੀਆ; ਸਾਚੀ ਤਰੁ ਤਾਰੀ ॥੭॥
ਜਿਨੀ ਨਾਮੁ ਵਿਸਾਰਿਆ; ਤਿਨਾ ਠਉਰ. ਨ ਠਾਉ ॥
ਲਾਲੈ ਲਾਲਚੁ ਤਿਆਗਿਆ; ਪਾਇਆ ਹਰਿ ਨਾਉ ॥
ਤੂ ਬਖਸਹਿ. ਤਾ ਮੇਲਿ ਲੈਹਿ; ਨਾਨਕ. ਬਲਿ ਜਾਉ ॥੮॥੪॥
ਮਾਰੂ ਮਹਲਾ ੧ ॥
ਲਾਲੈ. ਗਾਰਬੁ ਛੋਡਿਆ; ਗੁਰ ਕੈ ਭੈ ਸਹਜਿ ਸੁਭਾਈ ॥
ਲਾਲੈ. ਖਸਮੁ ਪਛਾਣਿਆ; ਵਡੀ ਵਡਿਆਈ ॥
ਖਸਮਿ ਮਿਲਿਐ ਸੁਖੁ ਪਾਇਆ; ਕੀਮਤਿ ਕਹਣੁ. ਨ ਜਾਈ ॥੧॥
ਲਾਲਾ ਗੋਲਾ ਖਸਮ ਕਾ; ਖਸਮੈ ਵਡਿਆਈ ॥
ਗੁਰ ਪਰਸਾਦੀ ਉਬਰੇ; ਹਰਿ ਕੀ ਸਰਣਾਈ ॥੧॥ ਰਹਾਉ ॥
ਲਾਲੇ ਨੋ. ਸਿਰਿ ਕਾਰ ਹੈ; ਧੁਰਿ ਖਸਮਿ ਫੁਰਮਾਈ ॥
ਲਾਲੈ ਹੁਕਮੁ ਪਛਾਣਿਆ; ਸਦਾ ਰਹੈ ਰਜਾਈ ॥
ਆਪੇ ਮੀਰਾ ਬਖਸਿ ਲਏ; ਵਡੀ ਵਡਿਆਈ ॥੨॥
ਆਪਿ ਸਚਾ ਸਭੁ ਸਚੁ ਹੈ; ਗੁਰ ਸਬਦਿ ਬੁਝਾਈ ॥
ਤੇਰੀ ਸੇਵਾ ਸੋ ਕਰੇ; ਜਿਸ ਨੋ ਲੈਹਿ ਤੂ ਲਾਈ ॥
ਬਿਨੁ ਸੇਵਾ ਕਿਨੈ. ਨ ਪਾਇਆ; ਦੂਜੈ ਭਰਮਿ ਖੁਆਈ ॥੩॥
ਸੋ. ਕਿਉ ਮਨਹੁ ਵਿਸਾਰੀਐ; ਨਿਤ ਦੇਵੈ ਚੜੈ ਸਵਾਇਆ ॥
ਜੀਉ ਪਿੰਡੁ ਸਭੁ ਤਿਸ ਦਾ; ਸਾਹੁ ਤਿਨੈ ਵਿਚਿ ਪਾਇਆ ॥
ਜਾ ਕ੍ਰਿਪਾ ਕਰੇ ਤਾ ਸੇਵੀਐ; ਸੇਵਿ ਸਚਿ ਸਮਾਇਆ ॥੪॥
ਲਾਲਾ ਸੋ. ਜੀਵਤੁ ਮਰੈ; ਮਰਿ ਵਿਚਹੁ ਆਪੁ ਗਵਾਏ ॥
ਬੰਧਨ ਤੂਟਹਿ. ਮੁਕਤਿ ਹੋਇ; ਤ੍ਰਿਸਨਾ ਅਗਨਿ ਬੁਝਾਏ ॥
ਸਭ ਮਹਿ ਨਾਮੁ ਨਿਧਾਨੁ ਹੈ; ਗੁਰਮੁਖਿ. ਕੋ ਪਾਏ ॥੫॥
ਲਾਲੇ ਵਿਚਿ. ਗੁਣੁ ਕਿਛੁ ਨਹੀ; ਲਾਲਾ ਅਵਗਣਿਆਰੁ ॥
ਤੁਧੁ ਜੇਵਡੁ ਦਾਤਾ ਕੋ ਨਹੀ; ਤੂ ਬਖਸਣਹਾਰੁ ॥
ਤੇਰਾ ਹੁਕਮੁ ਲਾਲਾ ਮੰਨੇ; ਏਹ ਕਰਣੀ ਸਾਰੁ ॥੬॥
ਗੁਰੁ ਸਾਗਰੁ ਅੰਮ੍ਰਿਤ ਸਰੁ; ਜੋ ਇਛੇ ਸੋ ਫਲੁ ਪਾਏ ॥
ਨਾਮੁ ਪਦਾਰਥੁ ਅਮਰੁ ਹੈ; ਹਿਰਦੈ ਮੰਨਿ ਵਸਾਏ ॥