ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥
Sri Guru Granth Sahib
Ang 1036
ਦੇਉ ਨ ਦੇਹੁਰਾ ਗਊ ਗਾਇਤ੍ਰੀ ॥
ਹੋਮ ਜਗ ਨਹੀ ਤੀਰਥਿ ਨਾਵਣੁ; ਨਾ ਕੋ ਪੂਜਾ ਲਾਇਦਾ ॥੧੦॥
ਨਾ ਕੋ ਮੁਲਾ; ਨਾ ਕੋ ਕਾਜੀ ॥
ਨਾ ਕੋ ਸੇਖੁ ਮਸਾਇਕੁ ਹਾਜੀ ॥
ਰਈਅਤਿ ਰਾਉ ਨ ਹਉਮੈ ਦੁਨੀਆ; ਨਾ ਕੋ ਕਹਣੁ ਕਹਾਇਦਾ ॥੧੧॥
ਭਾਉ ਨ ਭਗਤੀ; ਨਾ ਸਿਵ ਸਕਤੀ ॥
ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥
ਆਪੇ ਸਾਹੁ ਆਪੇ ਵਣਜਾਰਾ; ਸਾਚੇ ਏਹੋ ਭਾਇਦਾ ॥੧੨॥
ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥
ਪਾਠ ਪੁਰਾਣ ਉਦੈ ਨਹੀ ਆਸਤ ॥
ਕਹਤਾ ਬਕਤਾ ਆਪਿ ਅਗੋਚਰੁ; ਆਪੇ ਅਲਖੁ ਲਖਾਇਦਾ ॥੧੩॥
ਜਾ ਤਿਸੁ ਭਾਣਾ; ਤਾ ਜਗਤੁ ਉਪਾਇਆ ॥
ਬਾਝੁ ਕਲਾ; ਆਡਾਣੁ ਰਹਾਇਆ ॥
ਬ੍ਰਹਮਾ ਬਿਸਨੁ ਮਹੇਸੁ ਉਪਾਏ; ਮਾਇਆ ਮੋਹੁ ਵਧਾਇਦਾ ॥੧੪॥
ਵਿਰਲੇ ਕਉ; ਗੁਰਿ ਸਬਦੁ ਸੁਣਾਇਆ ॥
ਕਰਿ ਕਰਿ ਦੇਖੈ; ਹੁਕਮੁ ਸਬਾਇਆ ॥
ਖੰਡ ਬ੍ਰਹਮੰਡ ਪਾਤਾਲ ਅਰੰਭੇ; ਗੁਪਤਹੁ ਪਰਗਟੀ ਆਇਦਾ ॥੧੫॥
ਤਾ ਕਾ ਅੰਤੁ; ਨ ਜਾਣੈ ਕੋਈ ॥
ਪੂਰੇ ਗੁਰ ਤੇ; ਸੋਝੀ ਹੋਈ ॥
ਨਾਨਕ ਸਾਚਿ ਰਤੇ ਬਿਸਮਾਦੀ; ਬਿਸਮ ਭਏ ਗੁਣ ਗਾਇਦਾ ॥੧੬॥੩॥੧੫॥
ਮਾਰੂ ਮਹਲਾ ੧ ॥
ਆਪੇ ਆਪੁ ਉਪਾਇ ਨਿਰਾਲਾ ॥
ਸਾਚਾ ਥਾਨੁ ਕੀਓ ਦਇਆਲਾ ॥
ਪਉਣ ਪਾਣੀ ਅਗਨੀ ਕਾ ਬੰਧਨੁ; ਕਾਇਆ ਕੋਟੁ ਰਚਾਇਦਾ ॥੧॥
ਨਉ ਘਰ ਥਾਪੇ; ਥਾਪਣਹਾਰੈ ॥
ਦਸਵੈ ਵਾਸਾ; ਅਲਖ ਅਪਾਰੈ ॥
ਸਾਇਰ ਸਪਤ ਭਰੇ ਜਲਿ ਨਿਰਮਲਿ; ਗੁਰਮੁਖਿ. ਮੈਲੁ, ਨ ਲਾਇਦਾ ॥੨॥
ਰਵਿ ਸਸਿ ਦੀਪਕ ਜੋਤਿ ਸਬਾਈ ॥
ਆਪੇ ਕਰਿ ਵੇਖੈ ਵਡਿਆਈ ॥
ਜੋਤਿ ਸਰੂਪ ਸਦਾ ਸੁਖਦਾਤਾ; ਸਚੇ ਸੋਭਾ ਪਾਇਦਾ ॥੩॥
ਗੜ ਮਹਿ; ਹਾਟ ਪਟਣ ਵਾਪਾਰਾ ॥
ਪੂਰੈ ਤੋਲਿ; ਤੋਲੈ ਵਣਜਾਰਾ ॥
ਆਪੇ ਰਤਨੁ ਵਿਸਾਹੇ ਲੇਵੈ; ਆਪੇ ਕੀਮਤਿ ਪਾਇਦਾ ॥੪॥
ਕੀਮਤਿ ਪਾਈ ਪਾਵਣਹਾਰੈ ॥
ਵੇਪਰਵਾਹ ਪੂਰੇ ਭੰਡਾਰੈ ॥
ਸਰਬ ਕਲਾ ਲੇ ਆਪੇ ਰਹਿਆ; ਗੁਰਮੁਖਿ ਕਿਸੈ ਬੁਝਾਇਦਾ ॥੫॥
ਨਦਰਿ ਕਰੇ; ਪੂਰਾ ਗੁਰੁ ਭੇਟੈ ॥
ਜਮ ਜੰਦਾਰੁ. ਨ ਮਾਰੈ ਫੇਟੈ ॥
ਜਿਉ ਜਲ ਅੰਤਰਿ ਕਮਲੁ ਬਿਗਾਸੀ; ਆਪੇ ਬਿਗਸਿ ਧਿਆਇਦਾ ॥੬॥
ਆਪੇ ਵਰਖੈ ਅੰਮ੍ਰਿਤ ਧਾਰਾ ॥
ਰਤਨ ਜਵੇਹਰ ਲਾਲ ਅਪਾਰਾ ॥
ਸਤਿਗੁਰੁ ਮਿਲੈ. ਤ ਪੂਰਾ ਪਾਈਐ; ਪ੍ਰੇਮ ਪਦਾਰਥੁ ਪਾਇਦਾ ॥੭॥
ਪ੍ਰੇਮ ਪਦਾਰਥੁ ਲਹੈ ਅਮੋਲੋ ॥
ਕਬ ਹੀ ਨ ਘਾਟਸਿ; ਪੂਰਾ ਤੋਲੋ ॥
ਸਚੇ ਕਾ ਵਾਪਾਰੀ ਹੋਵੈ; ਸਚੋ ਸਉਦਾ ਪਾਇਦਾ ॥੮॥
ਸਚਾ ਸਉਦਾ; ਵਿਰਲਾ ਕੋ ਪਾਏ ॥
ਪੂਰਾ ਸਤਿਗੁਰੁ ਮਿਲੈ ਮਿਲਾਏ ॥