ਗੁਰਮੁਖਿ ਹੋਇ ਸੁ ਹੁਕਮੁ ਪਛਾਣੈ; ਮਾਨੈ ਹੁਕਮੁ ਸਮਾਇਦਾ ॥੯॥
Sri Guru Granth Sahib
Ang 1037
ਹੁਕਮੇ ਆਇਆ ਹੁਕਮਿ ਸਮਾਇਆ ॥
ਹੁਕਮੇ ਦੀਸੈ; ਜਗਤੁ ਉਪਾਇਆ ॥
ਹੁਕਮੇ ਸੁਰਗੁ ਮਛੁ ਪਇਆਲਾ; ਹੁਕਮੇ ਕਲਾ ਰਹਾਇਦਾ ॥੧੦॥
ਹੁਕਮੇ ਧਰਤੀ; ਧਉਲ ਸਿਰਿ ਭਾਰੰ ॥
ਹੁਕਮੇ; ਪਉਣ ਪਾਣੀ ਗੈਣਾਰੰ ॥
ਹੁਕਮੇ ਸਿਵ ਸਕਤੀ ਘਰਿ ਵਾਸਾ; ਹੁਕਮੇ ਖੇਲ ਖੇਲਾਇਦਾ ॥੧੧॥
ਹੁਕਮੇ; ਆਡਾਣੇ ਆਗਾਸੀ ॥
ਹੁਕਮੇ; ਜਲ ਥਲ ਤ੍ਰਿਭਵਣ ਵਾਸੀ ॥
ਹੁਕਮੇ ਸਾਸ ਗਿਰਾਸ ਸਦਾ; ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥
ਹੁਕਮਿ ਉਪਾਏ ਦਸ ਅਉਤਾਰਾ ॥
ਦੇਵ ਦਾਨਵ ਅਗਣਤ ਅਪਾਰਾ ॥
ਮਾਨੈ ਹੁਕਮੁ. ਸੁ ਦਰਗਹ ਪੈਝੈ; ਸਾਚਿ ਮਿਲਾਇ ਸਮਾਇਦਾ ॥੧੩॥
ਹੁਕਮੇ; ਜੁਗ ਛਤੀਹ ਗੁਦਾਰੇ ॥
ਹੁਕਮੇ; ਸਿਧ ਸਾਧਿਕ ਵੀਚਾਰੇ ॥
ਆਪਿ ਨਾਥੁ. ਨਥਂੀ ਸਭ ਜਾ ਕੀ; ਬਖਸੇ. ਮੁਕਤਿ ਕਰਾਇਦਾ ॥੧੪॥
ਕਾਇਆ ਕੋਟੁ ਗੜੈ ਮਹਿ ਰਾਜਾ ॥
ਨੇਬ ਖਵਾਸ; ਭਲਾ ਦਰਵਾਜਾ ॥
ਮਿਥਿਆ ਲੋਭੁ. ਨਾਹੀ ਘਰਿ ਵਾਸਾ; ਲਬਿ ਪਾਪਿ ਪਛੁਤਾਇਦਾ ॥੧੫॥
ਸਤੁ ਸੰਤੋਖੁ; ਨਗਰ ਮਹਿ ਕਾਰੀ ॥
ਜਤੁ ਸਤੁ ਸੰਜਮੁ; ਸਰਣਿ ਮੁਰਾਰੀ ॥
ਨਾਨਕ. ਸਹਜਿ ਮਿਲੈ ਜਗਜੀਵਨੁ; ਗੁਰਸਬਦੀ ਪਤਿ ਪਾਇਦਾ ॥੧੬॥੪॥੧੬॥
ਮਾਰੂ ਮਹਲਾ ੧ ॥
ਸੁੰਨ ਕਲਾ ਅਪਰੰਪਰਿ ਧਾਰੀ ॥
ਆਪਿ ਨਿਰਾਲਮੁ ਅਪਰ ਅਪਾਰੀ ॥
ਆਪੇ ਕੁਦਰਤਿ ਕਰਿ ਕਰਿ ਦੇਖੈ; ਸੁੰਨਹੁ ਸੁੰਨੁ ਉਪਾਇਦਾ ॥੧॥
ਪਉਣੁ ਪਾਣੀ ਸੁੰਨੈ ਤੇ ਸਾਜੇ ॥
ਸ੍ਰਿਸਟਿ ਉਪਾਇ; ਕਾਇਆ ਗੜ ਰਾਜੇ ॥
ਅਗਨਿ ਪਾਣੀ ਜੀਉ ਜੋਤਿ ਤੁਮਾਰੀ; ਸੁੰਨੇ ਕਲਾ ਰਹਾਇਦਾ ॥੨॥
ਸੁੰਨਹੁ; ਬ੍ਰਹਮਾ ਬਿਸਨੁ ਮਹੇਸੁ ਉਪਾਏ ॥
ਸੁੰਨੇ ਵਰਤੇ ਜੁਗ ਸਬਾਏ ॥
ਇਸੁ ਪਦ ਵੀਚਾਰੇ. ਸੋ ਜਨੁ ਪੂਰਾ; ਤਿਸੁ ਮਿਲੀਐ ਭਰਮੁ ਚੁਕਾਇਦਾ ॥੩॥
ਸੁੰਨਹੁ; ਸਪਤ ਸਰੋਵਰ ਥਾਪੇ ॥
ਜਿਨਿ ਸਾਜੇ; ਵੀਚਾਰੇ ਆਪੇ ॥
ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ; ਫਿਰਿ ਬਾਹੁੜਿ ਜੋਨਿ. ਨ ਪਾਇਦਾ ॥੪॥
ਸੁੰਨਹੁ; ਚੰਦੁ ਸੂਰਜੁ ਗੈਣਾਰੇ ॥
ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥
ਸੁੰਨੇ ਅਲਖ ਅਪਾਰ ਨਿਰਾਲਮੁ; ਸੁੰਨੇ ਤਾੜੀ ਲਾਇਦਾ ॥੫॥
ਸੁੰਨਹੁ ਧਰਤਿ ਅਕਾਸੁ ਉਪਾਏ ॥
ਬਿਨੁ ਥੰਮਾ ਰਾਖੇ; ਸਚੁ ਕਲ ਪਾਏ ॥
ਤ੍ਰਿਭਵਣ ਸਾਜਿ ਮੇਖੁਲੀ ਮਾਇਆ; ਆਪਿ ਉਪਾਇ ਖਪਾਇਦਾ ॥੬॥
ਸੁੰਨਹੁ ਖਾਣੀ ਸੁੰਨਹੁ ਬਾਣੀ ॥
ਸੁੰਨਹੁ ਉਪਜੀ; ਸੁੰਨਿ ਸਮਾਣੀ ॥
ਉਤਭੁਜੁ ਚਲਤੁ ਕੀਆ ਸਿਰਿ ਕਰਤੈ; ਬਿਸਮਾਦੁ ਸਬਦਿ ਦੇਖਾਇਦਾ ॥੭॥
ਸੁੰਨਹੁ; ਰਾਤਿ ਦਿਨਸੁ ਦੁਇ ਕੀਏ ॥
ਓਪਤਿ ਖਪਤਿ; ਸੁਖਾ ਦੁਖ ਦੀਏ ॥
ਸੁਖ ਦੁਖ ਹੀ ਤੇ ਅਮਰੁ ਅਤੀਤਾ; ਗੁਰਮੁਖਿ ਨਿਜ ਘਰੁ ਪਾਇਦਾ ॥੮॥