ਆਪੇ ਸੂਰਾ; ਅਮਰੁ ਚਲਾਇਆ ॥
Sri Guru Granth Sahib
Ang 1082
ਆਪੇ ਸਿਵ ਵਰਤਾਈਅਨੁ ਅੰਤਰਿ; ਆਪੇ ਸੀਤਲੁ ਠਾਰੁ ਗੜਾ ॥੧੩॥
ਜਿਸਹਿ ਨਿਵਾਜੇ; ਗੁਰਮੁਖਿ ਸਾਜੇ ॥
ਨਾਮੁ ਵਸੈ; ਤਿਸੁ ਅਨਹਦ ਵਾਜੇ ॥
ਤਿਸ ਹੀ ਸੁਖੁ ਤਿਸ ਹੀ ਠਕੁਰਾਈ; ਤਿਸਹਿ. ਨ ਆਵੈ ਜਮੁ ਨੇੜਾ ॥੧੪॥
ਕੀਮਤਿ ਕਾਗਦ; ਕਹੀ. ਨ ਜਾਈ ॥
ਕਹੁ ਨਾਨਕ; ਬੇਅੰਤ ਗੁਸਾਈ ॥
ਆਦਿ ਮਧਿ ਅੰਤਿ, ਪ੍ਰਭੁ ਸੋਈ; ਹਾਥਿ ਤਿਸੈ ਕੈ ਨੇਬੇੜਾ ॥੧੫॥
ਤਿਸਹਿ ਸਰੀਕੁ; ਨਾਹੀ ਰੇ ਕੋਈ ॥
ਕਿਸ ਹੀ ਬੁਤੈ; ਜਬਾਬੁ. ਨ ਹੋਈ ॥
ਨਾਨਕ ਕਾ ਪ੍ਰਭੁ ਆਪੇ ਆਪੇ; ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦॥
ਮਾਰੂ ਮਹਲਾ ੫ ॥
ਅਚੁਤ ਪਾਰਬ੍ਰਹਮ; ਪਰਮੇਸੁਰ ਅੰਤਰਜਾਮੀ ॥
ਮਧੁਸੂਦਨ ਦਾਮੋਦਰ ਸੁਆਮੀ ॥
ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥੧॥
ਮੋਹਨ ਮਾਧਵ; ਕ੍ਰਿਸ੍ਨ ਮੁਰਾਰੇ ॥
ਜਗਦੀਸੁਰ ਹਰਿ ਜੀਉ; ਅਸੁਰ ਸੰਘਾਰੇ ॥
ਜਗਜੀਵਨ ਅਬਿਨਾਸੀ ਠਾਕੁਰ; ਘਟ ਘਟ ਵਾਸੀ ਹੈ ਸੰਗਾ ॥੨॥
ਧਰਣੀਧਰ ਈਸ ਨਰਸਿੰਘ ਨਾਰਾਇਣ ॥
ਦਾੜਾ ਅਗ੍ਰੇ; ਪ੍ਰਿਥਮਿ ਧਰਾਇਣ ॥
ਬਾਵਨ ਰੂਪੁ ਕੀਆ ਤੁਧੁ ਕਰਤੇ; ਸਭ ਹੀ ਸੇਤੀ ਹੈ ਚੰਗਾ ॥੩॥
ਸ੍ਰੀ ਰਾਮਚੰਦ; ਜਿਸੁ ਰੂਪੁ ਨ ਰੇਖਿਆ ॥
ਬਨਵਾਲੀ ਚਕ੍ਰਪਾਣਿ; ਦਰਸਿ ਅਨੂਪਿਆ ॥
ਸਹਸ ਨੇਤ੍ਰ. ਮੂਰਤਿ ਹੈ ਸਹਸਾ; ਇਕੁ ਦਾਤਾ. ਸਭ ਹੈ ਮੰਗਾ ॥੪॥
ਭਗਤਿ ਵਛਲੁ; ਅਨਾਥਹ ਨਾਥੇ ॥
ਗੋਪੀ ਨਾਥੁ; ਸਗਲ ਹੈ ਸਾਥੇ ॥
ਬਾਸੁਦੇਵ ਨਿਰੰਜਨ ਦਾਤੇ; ਬਰਨਿ. ਨ ਸਾਕਉ, ਗੁਣ ਅੰਗਾ ॥੫॥
ਮੁਕੰਦ ਮਨੋਹਰ ਲਖਮੀ ਨਾਰਾਇਣ ॥
ਦ੍ਰੋਪਤੀ ਲਜਾ ਨਿਵਾਰਿ; ਉਧਾਰਣ ॥
ਕਮਲਾਕੰਤ. ਕਰਹਿ ਕੰਤੂਹਲ; ਅਨਦ ਬਿਨੋਦੀ ਨਿਹਸੰਗਾ ॥੬॥
ਅਮੋਘ ਦਰਸਨ; ਆਜੂਨੀ ਸੰਭਉ ॥
ਅਕਾਲ ਮੂਰਤਿ; ਜਿਸੁ ਕਦੇ. ਨਾਹੀ ਖਉ ॥
ਅਬਿਨਾਸੀ ਅਬਿਗਤ ਅਗੋਚਰ; ਸਭੁ ਕਿਛੁ ਤੁਝ ਹੀ ਹੈ ਲਗਾ ॥੭॥
ਸ੍ਰੀਰੰਗ; ਬੈਕੁੰਠ ਕੇ ਵਾਸੀ ॥
ਮਛੁ ਕਛੁ ਕੂਰਮੁ; ਆਗਿਆ ਅਉਤਰਾਸੀ ॥
ਕੇਸਵ ਚਲਤ ਕਰਹਿ ਨਿਰਾਲੇ; ਕੀਤਾ ਲੋੜਹਿ ਸੋ ਹੋਇਗਾ ॥੮॥
ਨਿਰਾਹਾਰੀ ਨਿਰਵੈਰੁ ਸਮਾਇਆ ॥
ਧਾਰਿ ਖੇਲੁ; ਚਤੁਰਭੁਜੁ ਕਹਾਇਆ ॥
ਸਾਵਲ ਸੁੰਦਰ ਰੂਪ ਬਣਾਵਹਿ; ਬੇਣੁ ਸੁਨਤ ਸਭ ਮੋਹੈਗਾ ॥੯॥
ਬਨਮਾਲਾ ਬਿਭੂਖਨ ਕਮਲ ਨੈਨ ॥
ਸੁੰਦਰ ਕੁੰਡਲ ਮੁਕਟ ਬੈਨ ॥
ਸੰਖ ਚਕ੍ਰ ਗਦਾ ਹੈ ਧਾਰੀ; ਮਹਾ ਸਾਰਥੀ ਸਤਸੰਗਾ ॥੧੦॥
ਪੀਤ ਪੀਤੰਬਰ ਤ੍ਰਿਭਵਣ ਧਣੀ ॥
ਜਗੰਨਾਥੁ ਗੋਪਾਲੁ ਮੁਖਿ ਭਣੀ ॥
ਸਾਰਿੰਗਧਰ ਭਗਵਾਨ ਬੀਠੁਲਾ; ਮੈ ਗਣਤ. ਨ ਆਵੈ, ਸਰਬੰਗਾ ॥੧੧॥
ਨਿਹਕੰਟਕੁ ਨਿਹਕੇਵਲੁ ਕਹੀਐ ॥
ਧਨੰਜੈ; ਜਲਿ ਥਲਿ ਹੈ ਮਹੀਐ ॥