ਲੋਗਾ ਭਰਮਿ; ਨ ਭੂਲਹੁ ਭਾਈ ॥
Sri Guru Granth Sahib
Ang 1350
ਖਾਲਿਕੁ ਖਲਕ. ਖਲਕ ਮਹਿ ਖਾਲਿਕੁ; ਪੂਰਿ ਰਹਿਓ ਸ੍ਰਬ ਠਾਂਈ ॥੧॥ ਰਹਾਉ ॥
ਮਾਟੀ ਏਕ. ਅਨੇਕ ਭਾਂਤਿ ਕਰਿ; ਸਾਜੀ ਸਾਜਨਹਾਰੈ ॥
ਨਾ ਕਛੁ ਪੋਚ ਮਾਟੀ ਕੇ ਭਾਂਡੇ; ਨਾ ਕਛੁ ਪੋਚ ਕੁੰਭਾਰੈ ॥੨॥
ਸਭ ਮਹਿ ਸਚਾ ਏਕੋ ਸੋਈ; ਤਿਸ ਕਾ ਕੀਆ. ਸਭੁ ਕਛੁ ਹੋਈ ॥
ਹੁਕਮੁ ਪਛਾਨੈ. ਸੁ ਏਕੋ ਜਾਨੈ; ਬੰਦਾ ਕਹੀਐ ਸੋਈ ॥੩॥
ਅਲਹੁ ਅਲਖੁ. ਨ ਜਾਈ ਲਖਿਆ; ਗੁਰਿ. ਗੁੜੁ ਦੀਨਾ ਮੀਠਾ ॥
ਕਹਿ ਕਬੀਰ. ਮੇਰੀ ਸੰਕਾ ਨਾਸੀ; ਸਰਬ ਨਿਰੰਜਨੁ ਡੀਠਾ ॥੪॥੩॥
ਪ੍ਰਭਾਤੀ ॥
ਬੇਦ ਕਤੇਬ. ਕਹਹੁ ਮਤ ਝੂਠੇ; ਝੂਠਾ. ਜੋ ਨ ਬਿਚਾਰੈ ॥
ਜਉ ਸਭ ਮਹਿ. ਏਕੁ ਖੁਦਾਇ ਕਹਤ ਹਉ; ਤਉ ਕਿਉ, ਮੁਰਗੀ ਮਾਰੈ ॥੧॥
ਮੁਲਾਂ; ਕਹਹੁ ਨਿਆਉ ਖੁਦਾਈ ॥
ਤੇਰੇ ਮਨ ਕਾ ਭਰਮੁ. ਨ ਜਾਈ ॥੧॥ ਰਹਾਉ ॥
ਪਕਰਿ ਜੀਉ ਆਨਿਆ, ਦੇਹ ਬਿਨਾਸੀ; ਮਾਟੀ ਕਉ ਬਿਸਮਿਲਿ ਕੀਆ ॥
ਜੋਤਿ ਸਰੂਪ ਅਨਾਹਤ ਲਾਗੀ; ਕਹੁ. ਹਲਾਲੁ ਕਿਆ ਕੀਆ ॥੨॥
ਕਿਆ ਉਜੂ. ਪਾਕੁ ਕੀਆ, ਮੁਹੁ ਧੋਇਆ; ਕਿਆ. ਮਸੀਤਿ ਸਿਰੁ ਲਾਇਆ ॥
ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ; ਕਿਆ ਹਜ ਕਾਬੈ ਜਾਇਆ ॥੩॥
ਤੂੰ ਨਾਪਾਕੁ. ਪਾਕੁ, ਨਹੀ ਸੂਝਿਆ; ਤਿਸ ਕਾ ਮਰਮੁ. ਨ ਜਾਨਿਆ ॥
ਕਹਿ ਕਬੀਰ. ਭਿਸਤਿ ਤੇ ਚੂਕਾ; ਦੋਜਕ ਸਿਉ ਮਨੁ ਮਾਨਿਆ ॥੪॥੪॥
ਪ੍ਰਭਾਤੀ ॥
ਸੁੰਨ ਸੰਧਿਆ ਤੇਰੀ. ਦੇਵ ਦੇਵਾਕਰ; ਅਧਪਤਿ ਆਦਿ ਸਮਾਈ ॥
ਸਿਧ ਸਮਾਧਿ ਅੰਤੁ. ਨਹੀ ਪਾਇਆ; ਲਾਗਿ ਰਹੇ ਸਰਨਾਈ ॥੧॥
ਲੇਹੁ ਆਰਤੀ, ਹੋ ਪੁਰਖ ਨਿਰੰਜਨ; ਸਤਿਗੁਰ ਪੂਜਹੁ ਭਾਈ ॥
ਠਾਢਾ ਬ੍ਰਹਮਾ. ਨਿਗਮ ਬੀਚਾਰੈ; ਅਲਖੁ. ਨ ਲਖਿਆ ਜਾਈ ॥੧॥ ਰਹਾਉ ॥
ਤਤੁ ਤੇਲੁ, ਨਾਮੁ ਕੀਆ ਬਾਤੀ; ਦੀਪਕੁ ਦੇਹ, ਉਜੵਾਰਾ ॥
ਜੋਤਿ ਲਾਇ ਜਗਦੀਸ ਜਗਾਇਆ; ਬੂਝੈ ਬੂਝਨਹਾਰਾ ॥੨॥
ਪੰਚੇ ਸਬਦ ਅਨਾਹਦ ਬਾਜੇ; ਸੰਗੇ ਸਾਰਿੰਗਪਾਨੀ ॥
ਕਬੀਰ ਦਾਸ. ਤੇਰੀ ਆਰਤੀ ਕੀਨੀ; ਨਿਰੰਕਾਰ ਨਿਰਬਾਨੀ ॥੩॥੫॥
ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ ॥
ੴ ਸਤਿਗੁਰ ਪ੍ਰਸਾਦਿ ॥
ਮਨ ਕੀ ਬਿਰਥਾ. ਮਨੁ ਹੀ ਜਾਨੈ; ਕੈ ਬੂਝਲ ਆਗੈ ਕਹੀਐ ॥
ਅੰਤਰਜਾਮੀ ਰਾਮੁ ਰਵਾਂਈ; ਮੈ. ਡਰੁ ਕੈਸੇ ਚਹੀਐ ॥੧॥
ਬੇਧੀਅਲੇ ਗੋਪਾਲ ਗੋੁਸਾਈ ॥
ਮੇਰਾ ਪ੍ਰਭੁ ਰਵਿਆ; ਸਰਬੇ ਠਾਈ ॥੧॥ ਰਹਾਉ ॥
ਮਾਨੈ ਹਾਟੁ. ਮਾਨੈ ਪਾਟੁ; ਮਾਨੈ ਹੈ ਪਾਸਾਰੀ ॥
ਮਾਨੈ ਬਾਸੈ. ਨਾਨਾ ਭੇਦੀ; ਭਰਮਤੁ ਹੈ ਸੰਸਾਰੀ ॥੨॥
ਗੁਰ ਕੈ ਸਬਦਿ. ਏਹੁ ਮਨੁ ਰਾਤਾ; ਦੁਬਿਧਾ ਸਹਜਿ ਸਮਾਣੀ ॥