ਗਉੜੀ ਮਹਲਾ ੫ ॥
ਭੁਜ ਬਲ ਬੀਰ. ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥
Sri Guru Granth Sahib
ਗਉੜੀ ਮਹਲਾ ੫ ॥
ਗਉੜੀ ਮਹਲਾ ੫ ॥
ਭੁਜ ਬਲ ਬੀਰ. ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥
ਸ੍ਰਵਨਿ. ਨ ਸੁਰਤਿ, ਨੈਨ. ਸੁੰਦਰ ਨਹੀ; ਆਰਤ ਦੁਆਰਿ, ਰਟਤ ਪਿੰਗੁਰੀਆ ॥੧॥
ਦੀਨਾ ਨਾਥ. ਅਨਾਥ ਕਰੁਣਾ ਮੈ; ਸਾਜਨ ਮੀਤ. ਪਿਤਾ ਮਹਤਰੀਆ ॥
ਚਰਨ ਕਵਲ. ਹਿਰਦੈ ਗਹਿ ਨਾਨਕ; ਭੈ ਸਾਗਰ. ਸੰਤ ਪਾਰਿ ਉਤਰੀਆ ॥੨॥੨॥੧੧੫॥
ਰਾਗੁ ਗਉੜੀ ਬੈਰਾਗਣਿ ਮਹਲਾ ੫ ॥
ੴ ਸਤਿਗੁਰ ਪ੍ਰਸਾਦਿ ॥
ਦਯ ਗੁਸਾਈ ਮੀਤੁਲਾ; ਤੂੰ ਸੰਗਿ ਹਮਾਰੈ ਬਾਸੁ ਜੀਉ ॥੧॥ ਰਹਾਉ ॥
ਤੁਝ ਬਿਨੁ. ਘਰੀ ਨ ਜੀਵਨਾ; ਧ੍ਰਿਗੁ ਰਹਣਾ ਸੰਸਾਰਿ ॥
ਜੀਅ ਪ੍ਰਾਣ ਸੁਖਦਾਤਿਆ; ਨਿਮਖ ਨਿਮਖ ਬਲਿਹਾਰਿ ਜੀ ॥੧॥
ਹਸਤ ਅਲੰਬਨੁ. ਦੇਹੁ ਪ੍ਰਭ; ਗਰਤਹੁ. ਉਧਰੁ ਗੋਪਾਲ ॥
ਮੋਹਿ ਨਿਰਗੁਨ. ਮਤਿ ਥੋਰੀਆ; ਤੂੰ ਸਦ ਹੀ ਦੀਨ ਦਇਆਲ ॥੨॥
ਕਿਆ ਸੁਖ ਤੇਰੇ ਸੰਮਲਾ; ਕਵਨ ਬਿਧੀ ਬੀਚਾਰ ॥
ਸਰਣਿ ਸਮਾਈ ਦਾਸ ਹਿਤ; ਊਚੇ ਅਗਮ ਅਪਾਰ ॥੩॥
ਸਗਲ ਪਦਾਰਥ ਅਸਟ ਸਿਧਿ; ਨਾਮ ਮਹਾ ਰਸ ਮਾਹਿ ॥
ਸੁਪ੍ਰਸੰਨ ਭਏ ਕੇਸਵਾ; ਸੇ ਜਨ. ਹਰਿ ਗੁਣ ਗਾਹਿ ॥੪॥
ਮਾਤ ਪਿਤਾ ਸੁਤ ਬੰਧਪੋ; ਤੂੰ ਮੇਰੇ ਪ੍ਰਾਣ ਅਧਾਰ ॥
ਸਾਧਸੰਗਿ ਨਾਨਕੁ ਭਜੈ; ਬਿਖੁ ਤਰਿਆ ਸੰਸਾਰੁ ॥੫॥੧॥੧੧੬॥
ਗਉੜੀ ਬੈਰਾਗਣਿ ਰਹੋਏ ਕੇ ਛੰਤ ਕੇ ਘਰਿ ਮਃ ੫ ॥
ੴ ਸਤਿਗੁਰ ਪ੍ਰਸਾਦਿ ॥
ਹੈ ਕੋਈ; ਰਾਮ ਪਿਆਰੋ ਗਾਵੈ ॥
ਸਰਬ ਕਲਿਆਣ; ਸੂਖ ਸਚੁ ਪਾਵੈ ॥ ਰਹਾਉ ॥
ਬਨੁ ਬਨੁ; ਖੋਜਤ ਫਿਰਤ ਬੈਰਾਗੀ ॥
ਬਿਰਲੇ ਕਾਹੂ; ਏਕ ਲਿਵ ਲਾਗੀ ॥
ਜਿਨਿ ਹਰਿ ਪਾਇਆ; ਸੇ ਵਡਭਾਗੀ ॥੧॥
ਬ੍ਰਹਮਾਦਿਕ ਸਨਕਾਦਿਕ ਚਾਹੈ ॥
ਜੋਗੀ ਜਤੀ ਸਿਧ; ਹਰਿ ਆਹੈ ॥
ਜਿਸਹਿ ਪਰਾਪਤਿ; ਸੋ. ਹਰਿ ਗੁਣ ਗਾਹੈ ॥੨॥
ਤਾ ਕੀ ਸਰਣਿ; ਜਿਨ ਬਿਸਰਤ ਨਾਹੀ ॥
ਵਡਭਾਗੀ; ਹਰਿ ਸੰਤ ਮਿਲਾਹੀ ॥
ਜਨਮ ਮਰਣ ਤਿਹ; ਮੂਲੇ ਨਾਹੀ ॥੩॥
ਕਰਿ ਕਿਰਪਾ; ਮਿਲੁ ਪ੍ਰੀਤਮ ਪਿਆਰੇ ॥
ਬਿਨਉ ਸੁਨਹੁ; ਪ੍ਰਭ ਊਚ ਅਪਾਰੇ ॥
ਨਾਨਕੁ ਮਾਂਗਤੁ; ਨਾਮੁ ਅਧਾਰੇ ॥੪॥੧॥੧੧੭॥