ਨਾਨਕ. ਤਾ ਕੈ; ਲਾਗਉ ਪਾਏ ॥੩॥
Sri Guru Granth Sahib
Ang 263
ਪ੍ਰਭ ਕਾ ਸਿਮਰਨੁ; ਸਭ ਤੇ ਊਚਾ ॥
ਪ੍ਰਭ ਕੈ ਸਿਮਰਨਿ; ਉਧਰੇ ਮੂਚਾ ॥
ਪ੍ਰਭ ਕੈ ਸਿਮਰਨਿ; ਤ੍ਰਿਸਨਾ ਬੁਝੈ ॥
ਪ੍ਰਭ ਕੈ ਸਿਮਰਨਿ; ਸਭੁ ਕਿਛੁ ਸੁਝੈ ॥
ਪ੍ਰਭ ਕੈ ਸਿਮਰਨਿ; ਨਾਹੀ ਜਮ ਤ੍ਰਾਸਾ ॥
ਪ੍ਰਭ ਕੈ ਸਿਮਰਨਿ; ਪੂਰਨ ਆਸਾ ॥
ਪ੍ਰਭ ਕੈ ਸਿਮਰਨਿ; ਮਨ ਕੀ ਮਲੁ ਜਾਇ ॥
ਅੰਮ੍ਰਿਤ ਨਾਮੁ; ਰਿਦ ਮਾਹਿ ਸਮਾਇ ॥
ਪ੍ਰਭ ਜੀ ਬਸਹਿ; ਸਾਧ ਕੀ ਰਸਨਾ ॥
ਨਾਨਕ. ਜਨ ਕਾ; ਦਾਸਨਿ ਦਸਨਾ ॥੪॥
ਪ੍ਰਭ ਕਉ ਸਿਮਰਹਿ; ਸੇ ਧਨਵੰਤੇ ॥
ਪ੍ਰਭ ਕਉ ਸਿਮਰਹਿ; ਸੇ ਪਤਿਵੰਤੇ ॥
ਪ੍ਰਭ ਕਉ ਸਿਮਰਹਿ; ਸੇ ਜਨ ਪਰਵਾਨ ॥
ਪ੍ਰਭ ਕਉ ਸਿਮਰਹਿ; ਸੇ ਪੁਰਖ ਪ੍ਰਧਾਨ ॥
ਪ੍ਰਭ ਕਉ ਸਿਮਰਹਿ; ਸਿ ਬੇਮੁਹਤਾਜੇ ॥
ਪ੍ਰਭ ਕਉ ਸਿਮਰਹਿ; ਸਿ ਸਰਬ ਕੇ ਰਾਜੇ ॥
ਪ੍ਰਭ ਕਉ ਸਿਮਰਹਿ; ਸੇ ਸੁਖਵਾਸੀ ॥
ਪ੍ਰਭ ਕਉ ਸਿਮਰਹਿ; ਸਦਾ ਅਬਿਨਾਸੀ ॥
ਸਿਮਰਨ. ਤੇ ਲਾਗੇ; ਜਿਨ ਆਪਿ ਦਇਆਲਾ ॥
ਨਾਨਕ. ਜਨ ਕੀ; ਮੰਗੈ ਰਵਾਲਾ ॥੫॥
ਪ੍ਰਭ ਕਉ ਸਿਮਰਹਿ; ਸੇ ਪਰਉਪਕਾਰੀ ॥
ਪ੍ਰਭ ਕਉ ਸਿਮਰਹਿ; ਤਿਨ ਸਦ ਬਲਿਹਾਰੀ ॥
ਪ੍ਰਭ ਕਉ ਸਿਮਰਹਿ; ਸੇ ਮੁਖ ਸੁਹਾਵੇ ॥
ਪ੍ਰਭ ਕਉ ਸਿਮਰਹਿ; ਤਿਨ ਸੂਖਿ ਬਿਹਾਵੈ ॥
ਪ੍ਰਭ ਕਉ ਸਿਮਰਹਿ; ਤਿਨ ਆਤਮੁ ਜੀਤਾ ॥
ਪ੍ਰਭ ਕਉ ਸਿਮਰਹਿ; ਤਿਨ ਨਿਰਮਲ ਰੀਤਾ ॥
ਪ੍ਰਭ ਕਉ ਸਿਮਰਹਿ; ਤਿਨ ਅਨਦ ਘਨੇਰੇ ॥
ਪ੍ਰਭ ਕਉ ਸਿਮਰਹਿ; ਬਸਹਿ ਹਰਿ ਨੇਰੇ ॥
ਸੰਤ ਕ੍ਰਿਪਾ ਤੇ; ਅਨਦਿਨੁ ਜਾਗਿ ॥
ਨਾਨਕ; ਸਿਮਰਨੁ ਪੂਰੈ ਭਾਗਿ ॥੬॥
ਪ੍ਰਭ ਕੈ ਸਿਮਰਨਿ; ਕਾਰਜ ਪੂਰੇ ॥
ਪ੍ਰਭ ਕੈ ਸਿਮਰਨਿ; ਕਬਹੁ. ਨ ਝੂਰੇ ॥
ਪ੍ਰਭ ਕੈ ਸਿਮਰਨਿ; ਹਰਿ ਗੁਨ ਬਾਨੀ ॥
ਪ੍ਰਭ ਕੈ ਸਿਮਰਨਿ; ਸਹਜਿ ਸਮਾਨੀ ॥
ਪ੍ਰਭ ਕੈ ਸਿਮਰਨਿ; ਨਿਹਚਲ ਆਸਨੁ ॥
ਪ੍ਰਭ ਕੈ ਸਿਮਰਨਿ; ਕਮਲ ਬਿਗਾਸਨੁ ॥
ਪ੍ਰਭ ਕੈ ਸਿਮਰਨਿ; ਅਨਹਦ ਝੁਨਕਾਰ ॥
ਸੁਖੁ ਪ੍ਰਭ ਸਿਮਰਨ ਕਾ; ਅੰਤੁ ਨ ਪਾਰ ॥
ਸਿਮਰਹਿ ਸੇ ਜਨ; ਜਿਨ ਕਉ ਪ੍ਰਭ ਮਇਆ ॥
ਨਾਨਕ. ਤਿਨ ਜਨ; ਸਰਨੀ ਪਇਆ ॥੭॥
ਹਰਿ ਸਿਮਰਨੁ ਕਰਿ; ਭਗਤ ਪ੍ਰਗਟਾਏ ॥
ਹਰਿ ਸਿਮਰਨਿ ਲਗਿ; ਬੇਦ ਉਪਾਏ ॥
ਹਰਿ ਸਿਮਰਨਿ; ਭਏ ਸਿਧ ਜਤੀ ਦਾਤੇ ॥
ਹਰਿ ਸਿਮਰਨਿ; ਨੀਚ ਚਹੁ ਕੁੰਟ ਜਾਤੇ ॥
ਹਰਿ ਸਿਮਰਨਿ; ਧਾਰੀ ਸਭ ਧਰਨਾ ॥
ਸਿਮਰਿ ਸਿਮਰਿ ਹਰਿ; ਕਾਰਨ ਕਰਨਾ ॥
ਹਰਿ ਸਿਮਰਨਿ; ਕੀਓ ਸਗਲ ਅਕਾਰਾ ॥
ਹਰਿ ਸਿਮਰਨ ਮਹਿ; ਆਪਿ ਨਿਰੰਕਾਰਾ ॥
ਕਰਿ ਕਿਰਪਾ; ਜਿਸੁ ਆਪਿ ਬੁਝਾਇਆ ॥
ਨਾਨਕ. ਗੁਰਮੁਖਿ; ਹਰਿ ਸਿਮਰਨੁ ਤਿਨਿ ਪਾਇਆ ॥੮॥੧॥
ਸਲੋਕੁ ॥
ਦੀਨ ਦਰਦ ਦੁਖ ਭੰਜਨਾ; ਘਟਿ ਘਟਿ ਨਾਥ ਅਨਾਥ ॥
ਸਰਣਿ ਤੁਮੑਾਰੀ ਆਇਓ; ਨਾਨਕ ਕੇ ਪ੍ਰਭ ਸਾਥ ॥੧॥