ਹਰਿ ਕਾ ਨਾਮੁ; ਜਨ ਕਉ ਭੋਗ ਜੋਗ ॥
Sri Guru Granth Sahib
Ang 265
ਹਰਿ ਨਾਮੁ ਜਪਤ; ਕਛੁ ਨਾਹਿ ਬਿਓਗੁ ॥
ਜਨੁ ਰਾਤਾ; ਹਰਿ ਨਾਮ ਕੀ ਸੇਵਾ ॥
ਨਾਨਕ ਪੂਜੈ; ਹਰਿ ਹਰਿ ਦੇਵਾ ॥੬॥
ਹਰਿ ਹਰਿ ਜਨ ਕੈ; ਮਾਲੁ ਖਜੀਨਾ ॥
ਹਰਿ ਧਨੁ ਜਨ ਕਉ; ਆਪਿ ਪ੍ਰਭਿ ਦੀਨਾ ॥
ਹਰਿ ਹਰਿ ਜਨ ਕੈ; ਓਟ ਸਤਾਣੀ ॥
ਹਰਿ ਪ੍ਰਤਾਪਿ; ਜਨ ਅਵਰ ਨ ਜਾਣੀ ॥
ਓਤਿ ਪੋਤਿ; ਜਨ ਹਰਿ ਰਸਿ ਰਾਤੇ ॥
ਸੁੰਨ ਸਮਾਧਿ; ਨਾਮ ਰਸ ਮਾਤੇ ॥
ਆਠ ਪਹਰ; ਜਨੁ ਹਰਿ ਹਰਿ ਜਪੈ ॥
ਹਰਿ ਕਾ ਭਗਤੁ ਪ੍ਰਗਟ; ਨਹੀ ਛਪੈ ॥
ਹਰਿ ਕੀ ਭਗਤਿ; ਮੁਕਤਿ ਬਹੁ ਕਰੇ ॥
ਨਾਨਕ ਜਨ ਸੰਗਿ; ਕੇਤੇ ਤਰੇ ॥੭॥
ਪਾਰਜਾਤੁ ਇਹੁ; ਹਰਿ ਕੋ ਨਾਮ ॥
ਕਾਮਧੇਨ; ਹਰਿ ਹਰਿ ਗੁਣ ਗਾਮ ॥
ਸਭ ਤੇ ਊਤਮ; ਹਰਿ ਕੀ ਕਥਾ ॥
ਨਾਮੁ ਸੁਨਤ; ਦਰਦ ਦੁਖ ਲਥਾ ॥
ਨਾਮ ਕੀ ਮਹਿਮਾ; ਸੰਤ ਰਿਦ ਵਸੈ ॥
ਸੰਤ ਪ੍ਰਤਾਪਿ; ਦੁਰਤੁ ਸਭੁ ਨਸੈ ॥
ਸੰਤ ਕਾ ਸੰਗੁ; ਵਡਭਾਗੀ ਪਾਈਐ ॥
ਸੰਤ ਕੀ ਸੇਵਾ; ਨਾਮੁ ਧਿਆਈਐ ॥
ਨਾਮ ਤੁਲਿ; ਕਛੁ ਅਵਰੁ. ਨ ਹੋਇ ॥
ਨਾਨਕ ਗੁਰਮੁਖਿ; ਨਾਮੁ ਪਾਵੈ ਜਨੁ ਕੋਇ ॥੮॥੨॥
ਸਲੋਕੁ ॥
ਬਹੁ ਸਾਸਤ੍ਰ. ਬਹੁ ਸਿਮ੍ਰਿਤੀ; ਪੇਖੇ ਸਰਬ ਢਢੋਲਿ ॥
ਪੂਜਸਿ ਨਾਹੀ. ਹਰਿ ਹਰੇ; ਨਾਨਕ ਨਾਮ ਅਮੋਲ ॥੧॥
ਅਸਟਪਦੀ ॥
ਜਾਪ ਤਾਪ; ਗਿਆਨ ਸਭਿ ਧਿਆਨ ॥
ਖਟ ਸਾਸਤ੍ਰ; ਸਿਮ੍ਰਿਤਿ ਵਖਿਆਨ ॥
ਜੋਗ ਅਭਿਆਸ; ਕਰਮ ਧ੍ਰਮ ਕਿਰਿਆ ॥
ਸਗਲ ਤਿਆਗਿ; ਬਨ ਮਧੇ ਫਿਰਿਆ ॥
ਅਨਿਕ ਪ੍ਰਕਾਰ; ਕੀਏ ਬਹੁ ਜਤਨਾ ॥
ਪੁੰਨ ਦਾਨ; ਹੋਮੇ ਬਹੁ ਰਤਨਾ ॥
ਸਰੀਰੁ ਕਟਾਇ; ਹੋਮੈ ਕਰਿ ਰਾਤੀ ॥
ਵਰਤ ਨੇਮ ਕਰੈ; ਬਹੁ ਭਾਤੀ ॥
ਨਹੀ ਤੁਲਿ; ਰਾਮ ਨਾਮ ਬੀਚਾਰ ॥
ਨਾਨਕ ਗੁਰਮੁਖਿ ਨਾਮੁ; ਜਪੀਐ ਇਕ ਬਾਰ ॥੧॥
ਨਉ ਖੰਡ ਪ੍ਰਿਥਮੀ ਫਿਰੈ; ਚਿਰੁ ਜੀਵੈ ॥
ਮਹਾ ਉਦਾਸੁ; ਤਪੀਸਰੁ ਥੀਵੈ ॥
ਅਗਨਿ ਮਾਹਿ; ਹੋਮਤ ਪਰਾਨ ॥
ਕਨਿਕ ਅਸ੍ਵ ਹੈਵਰ; ਭੂਮਿ ਦਾਨ ॥
ਨਿਉਲੀ ਕਰਮ ਕਰੈ ਬਹੁ ਆਸਨ ॥
ਜੈਨ ਮਾਰਗ; ਸੰਜਮ ਅਤਿ ਸਾਧਨ ॥
ਨਿਮਖ ਨਿਮਖ ਕਰਿ; ਸਰੀਰੁ ਕਟਾਵੈ ॥
ਤਉ ਭੀ; ਹਉਮੈ ਮੈਲੁ. ਨ ਜਾਵੈ ॥
ਹਰਿ ਕੇ ਨਾਮ ਸਮਸਰਿ; ਕਛੁ ਨਾਹਿ ॥
ਨਾਨਕ. ਗੁਰਮੁਖਿ ਨਾਮੁ ਜਪਤ; ਗਤਿ ਪਾਹਿ ॥੨॥
ਮਨ ਕਾਮਨਾ; ਤੀਰਥ ਦੇਹ ਛੁਟੈ ॥
ਗਰਬੁ ਗੁਮਾਨੁ; ਨ ਮਨ ਤੇ ਹੁਟੈ ॥
ਸੋਚ ਕਰੈ; ਦਿਨਸੁ ਅਰੁ ਰਾਤਿ ॥
ਮਨ ਕੀ ਮੈਲੁ; ਨ ਤਨ ਤੇ ਜਾਤਿ ॥
ਇਸੁ ਦੇਹੀ ਕਉ; ਬਹੁ ਸਾਧਨਾ ਕਰੈ ॥
ਮਨ ਤੇ ਕਬਹੂ; ਨ ਬਿਖਿਆ ਟਰੈ ॥
ਜਲਿ ਧੋਵੈ ਬਹੁ; ਦੇਹ ਅਨੀਤਿ ॥
ਸੁਧ ਕਹਾ ਹੋਇ; ਕਾਚੀ ਭੀਤਿ ॥
ਮਨ ਹਰਿ ਕੇ ਨਾਮ ਕੀ; ਮਹਿਮਾ ਊਚ ॥
ਨਾਨਕ ਨਾਮਿ ਉਧਰੇ; ਪਤਿਤ ਬਹੁ ਮੂਚ ॥੩॥
ਬਹੁਤੁ ਸਿਆਣਪ; ਜਮ ਕਾ ਭਉ ਬਿਆਪੈ ॥