ਅਨਿਕ ਜਤਨ ਕਰਿ; ਤ੍ਰਿਸਨ ਨਾ ਧ੍ਰਾਪੈ ॥
Sri Guru Granth Sahib
Ang 266
ਭੇਖ ਅਨੇਕ; ਅਗਨਿ ਨਹੀ ਬੁਝੈ ॥
ਕੋਟਿ ਉਪਾਵ; ਦਰਗਹ ਨਹੀ ਸਿਝੈ ॥
ਛੂਟਸਿ ਨਾਹੀ; ਊਭ ਪਇਆਲਿ ॥
ਮੋਹਿ ਬਿਆਪਹਿ; ਮਾਇਆ ਜਾਲਿ ॥
ਅਵਰ ਕਰਤੂਤਿ; ਸਗਲੀ ਜਮੁ ਡਾਨੈ ॥
ਗੋਵਿੰਦ ਭਜਨ ਬਿਨੁ; ਤਿਲੁ ਨਹੀ ਮਾਨੈ ॥
ਹਰਿ ਕਾ ਨਾਮੁ ਜਪਤ; ਦੁਖੁ ਜਾਇ ॥
ਨਾਨਕ ਬੋਲੈ; ਸਹਜਿ ਸੁਭਾਇ ॥੪॥
ਚਾਰਿ ਪਦਾਰਥ; ਜੇ ਕੋ ਮਾਗੈ ॥
ਸਾਧ ਜਨਾ ਕੀ; ਸੇਵਾ ਲਾਗੈ ॥
ਜੇ ਕੋ ਆਪੁਨਾ; ਦੂਖੁ ਮਿਟਾਵੈ ॥
ਹਰਿ ਹਰਿ ਨਾਮੁ; ਰਿਦੈ ਸਦ ਗਾਵੈ ॥
ਜੇ ਕੋ; ਅਪੁਨੀ ਸੋਭਾ ਲੋਰੈ ॥
ਸਾਧਸੰਗਿ; ਇਹ ਹਉਮੈ ਛੋਰੈ ॥
ਜੇ ਕੋ; ਜਨਮ ਮਰਣ ਤੇ ਡਰੈ ॥
ਸਾਧ ਜਨਾ ਕੀ; ਸਰਨੀ ਪਰੈ ॥
ਜਿਸੁ ਜਨ ਕਉ; ਪ੍ਰਭ ਦਰਸ ਪਿਆਸਾ ॥
ਨਾਨਕ. ਤਾ ਕੈ; ਬਲਿ ਬਲਿ ਜਾਸਾ ॥੫॥
ਸਗਲ ਪੁਰਖ ਮਹਿ; ਪੁਰਖੁ ਪ੍ਰਧਾਨੁ ॥
ਸਾਧਸੰਗਿ; ਜਾ ਕਾ ਮਿਟੈ ਅਭਿਮਾਨੁ ॥
ਆਪਸ ਕਉ; ਜੋ ਜਾਣੈ ਨੀਚਾ ॥
ਸੋਊ ਗਨੀਐ; ਸਭ ਤੇ ਊਚਾ ॥
ਜਾ ਕਾ ਮਨੁ; ਹੋਇ ਸਗਲ ਕੀ ਰੀਨਾ ॥
ਹਰਿ ਹਰਿ ਨਾਮੁ; ਤਿਨਿ ਘਟਿ ਘਟਿ ਚੀਨਾ ॥
ਮਨ ਅਪੁਨੇ ਤੇ; ਬੁਰਾ ਮਿਟਾਨਾ ॥
ਪੇਖੈ ਸਗਲ ਸ੍ਰਿਸਟਿ; ਸਾਜਨਾ ॥
ਸੂਖ ਦੂਖ; ਜਨ ਸਮ ਦ੍ਰਿਸਟੇਤਾ ॥
ਨਾਨਕ; ਪਾਪ ਪੁੰਨ. ਨਹੀ ਲੇਪਾ ॥੬॥
ਨਿਰਧਨ ਕਉ ਧਨੁ; ਤੇਰੋ ਨਾਉ ॥
ਨਿਥਾਵੇ ਕਉ; ਨਾਉ ਤੇਰਾ. ਥਾਉ ॥
ਨਿਮਾਨੇ ਕਉ; ਪ੍ਰਭ. ਤੇਰੋ ਮਾਨੁ ॥
ਸਗਲ ਘਟਾ ਕਉ; ਦੇਵਹੁ ਦਾਨੁ ॥
ਕਰਨ ਕਰਾਵਨਹਾਰ; ਸੁਆਮੀ ॥
ਸਗਲ ਘਟਾ ਕੇ; ਅੰਤਰਜਾਮੀ ॥
ਅਪਨੀ ਗਤਿ ਮਿਤਿ; ਜਾਨਹੁ ਆਪੇ ॥
ਆਪਨ ਸੰਗਿ; ਆਪਿ ਪ੍ਰਭ ਰਾਤੇ ॥
ਤੁਮੑਰੀ ਉਸਤਤਿ; ਤੁਮ ਤੇ. ਹੋਇ ॥
ਨਾਨਕ; ਅਵਰੁ. ਨ ਜਾਨਸਿ ਕੋਇ ॥੭॥
ਸਰਬ ਧਰਮ ਮਹਿ; ਸ੍ਰੇਸਟ ਧਰਮੁ ॥
ਹਰਿ ਕੋ ਨਾਮੁ ਜਪਿ; ਨਿਰਮਲ ਕਰਮੁ ॥
ਸਗਲ ਕ੍ਰਿਆ ਮਹਿ; ਊਤਮ ਕਿਰਿਆ ॥
ਸਾਧਸੰਗਿ; ਦੁਰਮਤਿ ਮਲੁ ਹਿਰਿਆ ॥
ਸਗਲ ਉਦਮ ਮਹਿ; ਉਦਮੁ ਭਲਾ ॥
ਹਰਿ ਕਾ ਨਾਮੁ; ਜਪਹੁ ਜੀਅ ਸਦਾ ॥
ਸਗਲ ਬਾਨੀ ਮਹਿ; ਅੰਮ੍ਰਿਤ ਬਾਨੀ ॥
ਹਰਿ ਕੋ ਜਸੁ ਸੁਨਿ; ਰਸਨ ਬਖਾਨੀ ॥
ਸਗਲ ਥਾਨ ਤੇ; ਓਹੁ ਊਤਮ ਥਾਨੁ ॥
ਨਾਨਕ ਜਿਹ ਘਟਿ; ਵਸੈ ਹਰਿ ਨਾਮੁ ॥੮॥੩॥
ਸਲੋਕੁ ॥
ਨਿਰਗੁਨੀਆਰ ਇਆਨਿਆ; ਸੋ ਪ੍ਰਭੁ. ਸਦਾ ਸਮਾਲਿ ॥
ਜਿਨਿ ਕੀਆ. ਤਿਸੁ ਚੀਤਿ ਰਖੁ; ਨਾਨਕ. ਨਿਬਹੀ ਨਾਲਿ ॥੧॥
ਅਸਟਪਦੀ ॥
ਰਮਈਆ ਕੇ ਗੁਨ; ਚੇਤਿ ਪਰਾਨੀ ॥
ਕਵਨ ਮੂਲ ਤੇ; ਕਵਨ ਦ੍ਰਿਸਟਾਨੀ ॥
ਜਿਨਿ ਤੂੰ; ਸਾਜਿ ਸਵਾਰਿ ਸੀਗਾਰਿਆ ॥
ਗਰਭ ਅਗਨਿ ਮਹਿ; ਜਿਨਹਿ ਉਬਾਰਿਆ ॥
ਬਾਰ ਬਿਵਸਥਾ; ਤੁਝਹਿ ਪਿਆਰੈ ਦੂਧ ॥
ਭਰਿ ਜੋਬਨ; ਭੋਜਨ ਸੁਖ ਸੂਧ ॥
ਬਿਰਧਿ ਭਇਆ; ਊਪਰਿ ਸਾਕ ਸੈਨ ॥