ਇਆਹੂ ਜੁਗਤਿ; ਬਿਹਾਨੇ ਕਈ ਜਨਮ ॥
Sri Guru Granth Sahib
Ang 268
ਨਾਨਕ. ਰਾਖਿ ਲੇਹੁ; ਆਪਨ ਕਰਿ ਕਰਮ ॥੭॥
ਤੂ ਠਾਕੁਰੁ; ਤੁਮ ਪਹਿ ਅਰਦਾਸਿ ॥
ਜੀਉ ਪਿੰਡੁ ਸਭੁ; ਤੇਰੀ ਰਾਸਿ ॥
ਤੁਮ ਮਾਤ ਪਿਤਾ; ਹਮ ਬਾਰਿਕ ਤੇਰੇ ॥
ਤੁਮਰੀ ਕ੍ਰਿਪਾ ਮਹਿ; ਸੂਖ ਘਨੇਰੇ ॥
ਕੋਇ ਨ ਜਾਨੈ; ਤੁਮਰਾ ਅੰਤੁ ॥
ਊਚੇ ਤੇ ਊਚਾ; ਭਗਵੰਤ ॥
ਸਗਲ ਸਮਗ੍ਰੀ; ਤੁਮਰੈ ਸੂਤ੍ਰਿ ਧਾਰੀ ॥
ਤੁਮ ਤੇ ਹੋਇ; ਸੁ ਆਗਿਆਕਾਰੀ ॥
ਤੁਮਰੀ ਗਤਿ ਮਿਤਿ; ਤੁਮ ਹੀ ਜਾਨੀ ॥
ਨਾਨਕ ਦਾਸ; ਸਦਾ ਕੁਰਬਾਨੀ ॥੮॥੪॥
ਸਲੋਕੁ ॥
ਦੇਨਹਾਰੁ ਪ੍ਰਭ ਛੋਡਿ ਕੈ; ਲਾਗਹਿ ਆਨ ਸੁਆਇ ॥
ਨਾਨਕ. ਕਹੂ ਨ ਸੀਝਈ; ਬਿਨੁ ਨਾਵੈ. ਪਤਿ ਜਾਇ ॥੧॥
ਅਸਟਪਦੀ ॥
ਦਸ ਬਸਤੂ ਲੇ; ਪਾਛੈ ਪਾਵੈ ॥
ਏਕ ਬਸਤੁ ਕਾਰਨਿ; ਬਿਖੋਟਿ ਗਵਾਵੈ ॥
ਏਕ ਭੀ ਨ ਦੇਇ; ਦਸ ਭੀ ਹਿਰਿ ਲੇਇ ॥
ਤਉ ਮੂੜਾ; ਕਹੁ ਕਹਾ ਕਰੇਇ ॥
ਜਿਸੁ ਠਾਕੁਰ ਸਿਉ; ਨਾਹੀ ਚਾਰਾ ॥
ਤਾ ਕਉ ਕੀਜੈ ਸਦ ਨਮਸਕਾਰਾ ॥
ਜਾ ਕੈ ਮਨਿ; ਲਾਗਾ ਪ੍ਰਭੁ ਮੀਠਾ ॥
ਸਰਬ ਸੂਖ; ਤਾਹੂ ਮਨਿ ਵੂਠਾ ॥
ਜਿਸੁ ਜਨ; ਅਪਨਾ ਹੁਕਮੁ ਮਨਾਇਆ ॥
ਸਰਬ ਥੋਕ; ਨਾਨਕ. ਤਿਨਿ ਪਾਇਆ ॥੧॥
ਅਗਨਤ ਸਾਹੁ; ਅਪਨੀ ਦੇ ਰਾਸਿ ॥
ਖਾਤ ਪੀਤ; ਬਰਤੈ ਅਨਦ ਉਲਾਸਿ ॥
ਅਪੁਨੀ ਅਮਾਨ; ਕਛੁ ਬਹੁਰਿ ਸਾਹੁ ਲੇਇ ॥
ਅਗਿਆਨੀ; ਮਨਿ ਰੋਸੁ ਕਰੇਇ ॥
ਅਪਨੀ ਪਰਤੀਤਿ; ਆਪ ਹੀ ਖੋਵੈ ॥
ਬਹੁਰਿ. ਉਸ ਕਾ; ਬਿਸ੍ਵਾਸੁ. ਨ ਹੋਵੈ ॥
ਜਿਸ ਕੀ ਬਸਤੁ; ਤਿਸੁ ਆਗੈ ਰਾਖੈ ॥
ਪ੍ਰਭ ਕੀ ਆਗਿਆ; ਮਾਨੈ ਮਾਥੈ ॥
ਉਸ ਤੇ ਚਉਗੁਨ; ਕਰੈ ਨਿਹਾਲੁ ॥
ਨਾਨਕ ਸਾਹਿਬੁ; ਸਦਾ ਦਇਆਲੁ ॥੨॥
ਅਨਿਕ ਭਾਤਿ; ਮਾਇਆ ਕੇ ਹੇਤ ॥
ਸਰਪਰ ਹੋਵਤ; ਜਾਨੁ ਅਨੇਤ ॥
ਬਿਰਖ ਕੀ ਛਾਇਆ ਸਿਉ; ਰੰਗੁ ਲਾਵੈ ॥
ਓਹ ਬਿਨਸੈ; ਉਹੁ ਮਨਿ ਪਛੁਤਾਵੈ ॥
ਜੋ ਦੀਸੈ; ਸੋ ਚਾਲਨਹਾਰੁ ॥
ਲਪਟਿ ਰਹਿਓ; ਤਹ ਅੰਧ ਅੰਧਾਰੁ ॥
ਬਟਾਊ ਸਿਉ; ਜੋ ਲਾਵੈ ਨੇਹ ॥
ਤਾ ਕਉ ਹਾਥਿ; ਨ ਆਵੈ ਕੇਹ ॥
ਮਨ ਹਰਿ ਕੇ ਨਾਮ ਕੀ; ਪ੍ਰੀਤਿ ਸੁਖਦਾਈ ॥
ਕਰਿ ਕਿਰਪਾ ਨਾਨਕ; ਆਪਿ ਲਏ ਲਾਈ ॥੩॥
ਮਿਥਿਆ ਤਨੁ ਧਨੁ; ਕੁਟੰਬੁ ਸਬਾਇਆ ॥
ਮਿਥਿਆ; ਹਉਮੈ ਮਮਤਾ ਮਾਇਆ ॥
ਮਿਥਿਆ ਰਾਜ ਜੋਬਨ; ਧਨ ਮਾਲ ॥
ਮਿਥਿਆ; ਕਾਮ ਕ੍ਰੋਧ ਬਿਕਰਾਲ ॥
ਮਿਥਿਆ ਰਥ ਹਸਤੀ; ਅਸ੍ਵ ਬਸਤ੍ਰਾ ॥
ਮਿਥਿਆ ਰੰਗ ਸੰਗਿ; ਮਾਇਆ ਪੇਖਿ ਹਸਤਾ ॥
ਮਿਥਿਆ; ਧ੍ਰੋਹ ਮੋਹ ਅਭਿਮਾਨੁ ॥
ਮਿਥਿਆ; ਆਪਸ ਊਪਰਿ ਕਰਤ ਗੁਮਾਨੁ ॥
ਅਸਥਿਰੁ ਭਗਤਿ; ਸਾਧ ਕੀ ਸਰਨ ॥
ਨਾਨਕ. ਜਪਿ ਜਪਿ ਜੀਵੈ; ਹਰਿ ਕੇ ਚਰਨ ॥੪॥
ਮਿਥਿਆ ਸ੍ਰਵਨ; ਪਰ ਨਿੰਦਾ ਸੁਨਹਿ ॥
ਮਿਥਿਆ ਹਸਤ; ਪਰ ਦਰਬ ਕਉ ਹਿਰਹਿ ॥