ਮਿਥਿਆ ਨੇਤ੍ਰ; ਪੇਖਤ ਪਰ ਤ੍ਰਿਅ ਰੂਪਾਦ ॥
Sri Guru Granth Sahib
Ang 269
ਮਿਥਿਆ ਰਸਨਾ; ਭੋਜਨ ਅਨ ਸ੍ਵਾਦ ॥
ਮਿਥਿਆ ਚਰਨ; ਪਰ ਬਿਕਾਰ ਕਉ ਧਾਵਹਿ ॥
ਮਿਥਿਆ ਮਨ; ਪਰ ਲੋਭ ਲੁਭਾਵਹਿ ॥
ਮਿਥਿਆ ਤਨ; ਨਹੀ ਪਰਉਪਕਾਰਾ ॥
ਮਿਥਿਆ; ਬਾਸੁ ਲੇਤ ਬਿਕਾਰਾ ॥
ਬਿਨੁ ਬੂਝੇ; ਮਿਥਿਆ ਸਭ ਭਏ ॥
ਸਫਲ ਦੇਹ ਨਾਨਕ; ਹਰਿ ਹਰਿ ਨਾਮ ਲਏ ॥੫॥
ਬਿਰਥੀ; ਸਾਕਤ ਕੀ ਆਰਜਾ ॥
ਸਾਚ ਬਿਨਾ; ਕਹ ਹੋਵਤ ਸੂਚਾ ॥
ਬਿਰਥਾ; ਨਾਮ ਬਿਨਾ ਤਨੁ ਅੰਧ ॥
ਮੁਖਿ ਆਵਤ; ਤਾ ਕੈ ਦੁਰਗੰਧ ॥
ਬਿਨੁ ਸਿਮਰਨ; ਦਿਨੁ ਰੈਨਿ ਬ੍ਰਿਥਾ ਬਿਹਾਇ ॥
ਮੇਘ ਬਿਨਾ; ਜਿਉ ਖੇਤੀ ਜਾਇ ॥
ਗੋਬਿਦ ਭਜਨ ਬਿਨੁ; ਬ੍ਰਿਥੇ ਸਭ ਕਾਮ ॥
ਜਿਉ ਕਿਰਪਨ ਕੇ; ਨਿਰਾਰਥ ਦਾਮ ॥
ਧੰਨਿ ਧੰਨਿ ਤੇ ਜਨ; ਜਿਹ ਘਟਿ. ਬਸਿਓ ਹਰਿ ਨਾਉ ॥
ਨਾਨਕ ਤਾ ਕੈ; ਬਲਿ ਬਲਿ ਜਾਉ ॥੬॥
ਰਹਤ ਅਵਰ; ਕਛੁ ਅਵਰ ਕਮਾਵਤ ॥
ਮਨਿ ਨਹੀ ਪ੍ਰੀਤਿ; ਮੁਖਹੁ ਗੰਢ ਲਾਵਤ ॥
ਜਾਨਨਹਾਰ; ਪ੍ਰਭੂ ਪਰਬੀਨ ॥
ਬਾਹਰਿ ਭੇਖ; ਨ ਕਾਹੂ ਭੀਨ ॥
ਅਵਰ ਉਪਦੇਸੈ; ਆਪਿ ਨ ਕਰੈ ॥
ਆਵਤ ਜਾਵਤ; ਜਨਮੈ ਮਰੈ ॥
ਜਿਸ ਕੈ ਅੰਤਰਿ; ਬਸੈ ਨਿਰੰਕਾਰੁ ॥
ਤਿਸ ਕੀ ਸੀਖ; ਤਰੈ ਸੰਸਾਰੁ ॥
ਜੋ ਤੁਮ ਭਾਨੇ; ਤਿਨ ਪ੍ਰਭੁ ਜਾਤਾ ॥
ਨਾਨਕ ਉਨ ਜਨ; ਚਰਨ ਪਰਾਤਾ ॥੭॥
ਕਰਉ ਬੇਨਤੀ; ਪਾਰਬ੍ਰਹਮੁ ਸਭੁ ਜਾਨੈ ॥
ਅਪਨਾ ਕੀਆ; ਆਪਹਿ ਮਾਨੈ ॥
ਆਪਹਿ ਆਪ; ਆਪਿ ਕਰਤ ਨਿਬੇਰਾ ॥
ਕਿਸੈ ਦੂਰਿ ਜਨਾਵਤ; ਕਿਸੈ ਬੁਝਾਵਤ ਨੇਰਾ ॥
ਉਪਾਵ ਸਿਆਨਪ; ਸਗਲ ਤੇ ਰਹਤ ॥
ਸਭੁ ਕਛੁ ਜਾਨੈ; ਆਤਮ ਕੀ ਰਹਤ ॥
ਜਿਸੁ ਭਾਵੈ; ਤਿਸੁ ਲਏ ਲੜਿ ਲਾਇ ॥
ਥਾਨ ਥਨੰਤਰਿ; ਰਹਿਆ ਸਮਾਇ ॥
ਸੋ ਸੇਵਕੁ; ਜਿਸੁ ਕਿਰਪਾ ਕਰੀ ॥
ਨਿਮਖ ਨਿਮਖ; ਜਪਿ ਨਾਨਕ ਹਰੀ ॥੮॥੫॥
ਸਲੋਕੁ ॥
ਕਾਮ ਕ੍ਰੋਧ ਅਰੁ ਲੋਭ ਮੋਹ; ਬਿਨਸਿ ਜਾਇ ਅਹੰਮੇਵ ॥
ਨਾਨਕ. ਪ੍ਰਭ ਸਰਣਾਗਤੀ; ਕਰਿ ਪ੍ਰਸਾਦੁ ਗੁਰਦੇਵ ॥੧॥
ਅਸਟਪਦੀ ॥
ਜਿਹ ਪ੍ਰਸਾਦਿ; ਛਤੀਹ ਅੰਮ੍ਰਿਤ ਖਾਹਿ ॥
ਤਿਸੁ ਠਾਕੁਰ ਕਉ; ਰਖੁ ਮਨ ਮਾਹਿ ॥
ਜਿਹ ਪ੍ਰਸਾਦਿ; ਸੁਗੰਧਤ ਤਨਿ ਲਾਵਹਿ ॥
ਤਿਸ ਕਉ ਸਿਮਰਤ; ਪਰਮ ਗਤਿ ਪਾਵਹਿ ॥
ਜਿਹ ਪ੍ਰਸਾਦਿ; ਬਸਹਿ ਸੁਖ ਮੰਦਰਿ ॥
ਤਿਸਹਿ ਧਿਆਇ; ਸਦਾ ਮਨ ਅੰਦਰਿ ॥
ਜਿਹ ਪ੍ਰਸਾਦਿ; ਗ੍ਰਿਹ ਸੰਗਿ ਸੁਖ ਬਸਨਾ ॥
ਆਠ ਪਹਰ; ਸਿਮਰਹੁ ਤਿਸੁ ਰਸਨਾ ॥
ਜਿਹ ਪ੍ਰਸਾਦਿ; ਰੰਗ ਰਸ ਭੋਗ ॥
ਨਾਨਕ. ਸਦਾ ਧਿਆਈਐ; ਧਿਆਵਨ ਜੋਗ ॥੧॥
ਜਿਹ ਪ੍ਰਸਾਦਿ; ਪਾਟ ਪਟੰਬਰ ਹਢਾਵਹਿ ॥
ਤਿਸਹਿ ਤਿਆਗਿ; ਕਤ ਅਵਰ ਲੁਭਾਵਹਿ ॥
ਜਿਹ ਪ੍ਰਸਾਦਿ; ਸੁਖਿ ਸੇਜ ਸੋਈਜੈ ॥
ਮਨ ਆਠ ਪਹਰ; ਤਾ ਕਾ ਜਸੁ ਗਾਵੀਜੈ ॥
ਜਿਹ ਪ੍ਰਸਾਦਿ; ਤੁਝੁ ਸਭੁ ਕੋਊ ਮਾਨੈ ॥