ਨਾਨਕ. ਸੰਤ ਭਾਵੈ; ਤਾ ਓਇ ਭੀ ਗਤਿ ਪਾਹਿ ॥੨॥
Sri Guru Granth Sahib
Ang 280
ਸੰਤ ਕਾ ਨਿੰਦਕੁ; ਮਹਾ ਅਤਤਾਈ ॥
ਸੰਤ ਕਾ ਨਿੰਦਕੁ; ਖਿਨੁ. ਟਿਕਨੁ ਨ ਪਾਈ ॥
ਸੰਤ ਕਾ ਨਿੰਦਕੁ; ਮਹਾ ਹਤਿਆਰਾ ॥
ਸੰਤ ਕਾ ਨਿੰਦਕੁ; ਪਰਮੇਸੁਰਿ ਮਾਰਾ ॥
ਸੰਤ ਕਾ ਨਿੰਦਕੁ; ਰਾਜ ਤੇ ਹੀਨੁ ॥
ਸੰਤ ਕਾ ਨਿੰਦਕੁ; ਦੁਖੀਆ ਅਰੁ ਦੀਨੁ ॥
ਸੰਤ ਕੇ ਨਿੰਦਕ ਕਉ; ਸਰਬ ਰੋਗ ॥
ਸੰਤ ਕੇ ਨਿੰਦਕ ਕਉ; ਸਦਾ ਬਿਜੋਗ ॥
ਸੰਤ ਕੀ ਨਿੰਦਾ; ਦੋਖ ਮਹਿ ਦੋਖੁ ॥
ਨਾਨਕ. ਸੰਤ ਭਾਵੈ; ਤਾ ਉਸ ਕਾ ਭੀ. ਹੋਇ ਮੋਖੁ ॥੩॥
ਸੰਤ ਕਾ ਦੋਖੀ; ਸਦਾ ਅਪਵਿਤੁ ॥
ਸੰਤ ਕਾ ਦੋਖੀ; ਕਿਸੈ ਕਾ ਨਹੀ ਮਿਤੁ ॥
ਸੰਤ ਕੇ ਦੋਖੀ ਕਉ; ਡਾਨੁ ਲਾਗੈ ॥
ਸੰਤ ਕੇ ਦੋਖੀ ਕਉ; ਸਭ ਤਿਆਗੈ ॥
ਸੰਤ ਕਾ ਦੋਖੀ; ਮਹਾ ਅਹੰਕਾਰੀ ॥
ਸੰਤ ਕਾ ਦੋਖੀ; ਸਦਾ ਬਿਕਾਰੀ ॥
ਸੰਤ ਕਾ ਦੋਖੀ; ਜਨਮੈ ਮਰੈ ॥
ਸੰਤ ਕੀ ਦੂਖਨਾ; ਸੁਖ ਤੇ ਟਰੈ ॥
ਸੰਤ ਕੇ ਦੋਖੀ ਕਉ; ਨਾਹੀ ਠਾਉ ॥
ਨਾਨਕ. ਸੰਤ ਭਾਵੈ; ਤਾ ਲਏ ਮਿਲਾਇ ॥੪॥
ਸੰਤ ਕਾ ਦੋਖੀ; ਅਧ ਬੀਚ ਤੇ ਟੂਟੈ ॥
ਸੰਤ ਕਾ ਦੋਖੀ; ਕਿਤੈ ਕਾਜਿ. ਨ ਪਹੂਚੈ ॥
ਸੰਤ ਕੇ ਦੋਖੀ ਕਉ; ਉਦਿਆਨ ਭ੍ਰਮਾਈਐ ॥
ਸੰਤ ਕਾ ਦੋਖੀ; ਉਝੜਿ ਪਾਈਐ ॥
ਸੰਤ ਕਾ ਦੋਖੀ; ਅੰਤਰ ਤੇ ਥੋਥਾ ॥
ਜਿਉ ਸਾਸ ਬਿਨਾ; ਮਿਰਤਕ ਕੀ ਲੋਥਾ ॥
ਸੰਤ ਕੇ ਦੋਖੀ ਕੀ; ਜੜ ਕਿਛੁ ਨਾਹਿ ॥
ਆਪਨ ਬੀਜਿ; ਆਪੇ ਹੀ ਖਾਹਿ ॥
ਸੰਤ ਕੇ ਦੋਖੀ ਕਉ; ਅਵਰੁ. ਨ ਰਾਖਨਹਾਰੁ ॥
ਨਾਨਕ. ਸੰਤ ਭਾਵੈ; ਤਾ ਲਏ ਉਬਾਰਿ ॥੫॥
ਸੰਤ ਕਾ ਦੋਖੀ; ਇਉ ਬਿਲਲਾਇ ॥
ਜਿਉ ਜਲ ਬਿਹੂਨ; ਮਛੁਲੀ ਤੜਫੜਾਇ ॥
ਸੰਤ ਕਾ ਦੋਖੀ ਭੂਖਾ; ਨਹੀ ਰਾਜੈ ॥
ਜਿਉ ਪਾਵਕੁ; ਈਧਨਿ ਨਹੀ ਧ੍ਰਾਪੈ ॥
ਸੰਤ ਕਾ ਦੋਖੀ; ਛੁਟੈ ਇਕੇਲਾ ॥
ਜਿਉ ਬੂਆੜੁ ਤਿਲੁ; ਖੇਤ ਮਾਹਿ ਦੁਹੇਲਾ ॥
ਸੰਤ ਕਾ ਦੋਖੀ; ਧਰਮ ਤੇ ਰਹਤ ॥
ਸੰਤ ਕਾ ਦੋਖੀ; ਸਦ ਮਿਥਿਆ ਕਹਤ ॥
ਕਿਰਤੁ ਨਿੰਦਕ ਕਾ; ਧੁਰਿ ਹੀ ਪਇਆ ॥
ਨਾਨਕ. ਜੋ ਤਿਸੁ ਭਾਵੈ; ਸੋਈ ਥਿਆ ॥੬॥
ਸੰਤ ਕਾ ਦੋਖੀ; ਬਿਗੜ ਰੂਪੁ ਹੋਇ ਜਾਇ ॥
ਸੰਤ ਕੇ ਦੋਖੀ ਕਉ; ਦਰਗਹ ਮਿਲੈ ਸਜਾਇ ॥
ਸੰਤ ਕਾ ਦੋਖੀ; ਸਦਾ ਸਹਕਾਈਐ ॥
ਸੰਤ ਕਾ ਦੋਖੀ; ਨ ਮਰੈ. ਨ ਜੀਵਾਈਐ ॥
ਸੰਤ ਕੇ ਦੋਖੀ ਕੀ; ਪੁਜੈ ਨ ਆਸਾ ॥
ਸੰਤ ਕਾ ਦੋਖੀ; ਉਠਿ ਚਲੈ ਨਿਰਾਸਾ ॥
ਸੰਤ ਕੈ ਦੋਖਿ; ਨ ਤ੍ਰਿਸਟੈ ਕੋਇ ॥
ਜੈਸਾ ਭਾਵੈ; ਤੈਸਾ ਕੋਈ ਹੋਇ ॥
ਪਇਆ ਕਿਰਤੁ; ਨ ਮੇਟੈ ਕੋਇ ॥
ਨਾਨਕ ਜਾਨੈ; ਸਚਾ ਸੋਇ ॥੭॥
ਸਭ ਘਟ ਤਿਸ ਕੇ; ਓਹੁ ਕਰਨੈਹਾਰੁ ॥
ਸਦਾ ਸਦਾ; ਤਿਸ ਕਉ ਨਮਸਕਾਰੁ ॥
ਪ੍ਰਭ ਕੀ ਉਸਤਤਿ; ਕਰਹੁ ਦਿਨੁ ਰਾਤਿ ॥
ਤਿਸਹਿ ਧਿਆਵਹੁ; ਸਾਸਿ ਗਿਰਾਸਿ ॥
ਸਭੁ ਕਛੁ ਵਰਤੈ; ਤਿਸ ਕਾ ਕੀਆ ॥
ਜੈਸਾ ਕਰੇ; ਤੈਸਾ ਕੋ ਥੀਆ ॥
ਅਪਨਾ ਖੇਲੁ; ਆਪਿ ਕਰਨੈਹਾਰੁ ॥
ਦੂਸਰ ਕਉਨੁ; ਕਹੈ ਬੀਚਾਰੁ ॥