ਸਚੁ ਸਚਾ ਰਸੁ ਜਿਨੀ ਚਖਿਆ; ਸੇ ਤ੍ਰਿਪਤਿ ਰਹੇ ਆਘਾਈ ॥
Sri Guru Granth Sahib
Ang 311
ਇਹੁ ਹਰਿ ਰਸੁ ਸੇਈ ਜਾਣਦੇ; ਜਿਉ ਗੂੰਗੈ ਮਿਠਿਆਈ ਖਾਈ ॥
ਗੁਰਿ ਪੂਰੈ ਹਰਿ ਪ੍ਰਭੁ ਸੇਵਿਆ; ਮਨਿ ਵਜੀ ਵਾਧਾਈ ॥੧੮॥
ਸਲੋਕ ਮਃ ੪ ॥
ਜਿਨਾ ਅੰਦਰਿ ਉਮਰਥਲ; ਸੇਈ ਜਾਣਨਿ ਸੂਲੀਆ ॥
ਹਰਿ ਜਾਣਹਿ ਸੇਈ ਬਿਰਹੁ; ਹਉ ਤਿਨ ਵਿਟਹੁ. ਸਦ ਘੁਮਿ ਘੋਲੀਆ ॥
ਹਰਿ ਮੇਲਹੁ ਸਜਣੁ ਪੁਰਖੁ; ਮੇਰਾ ਸਿਰੁ. ਤਿਨ ਵਿਟਹੁ. ਤਲ ਰੋਲੀਆ ॥
ਜੋ ਸਿਖ. ਗੁਰ ਕਾਰ ਕਮਾਵਹਿ; ਹਉ ਗੁਲਮੁ ਤਿਨਾ ਕਾ ਗੋਲੀਆ ॥
ਹਰਿ ਰੰਗਿ ਚਲੂਲੈ ਜੋ ਰਤੇ; ਤਿਨ ਭਿਨੀ. ਹਰਿ ਰੰਗਿ ਚੋਲੀਆ ॥
ਕਰਿ ਕਿਰਪਾ ਨਾਨਕ ਮੇਲਿ; ਗੁਰ ਪਹਿ. ਸਿਰੁ ਵੇਚਿਆ ਮੋਲੀਆ ॥੧॥
ਮਃ ੪ ॥
ਅਉਗਣੀ ਭਰਿਆ ਸਰੀਰੁ ਹੈ; ਕਿਉ ਸੰਤਹੁ. ਨਿਰਮਲੁ ਹੋਇ ॥
ਗੁਰਮੁਖਿ ਗੁਣ ਵੇਹਾਝੀਅਹਿ; ਮਲੁ ਹਉਮੈ ਕਢੈ ਧੋਇ ॥
ਸਚੁ ਵਣੰਜਹਿ ਰੰਗ ਸਿਉ; ਸਚੁ ਸਉਦਾ ਹੋਇ ॥
ਤੋਟਾ. ਮੂਲਿ ਨ ਆਵਈ; ਲਾਹਾ ਹਰਿ ਭਾਵੈ ਸੋਇ ॥
ਨਾਨਕ. ਤਿਨ ਸਚੁ ਵਣੰਜਿਆ; ਜਿਨਾ ਧੁਰਿ ਲਿਖਿਆ ਪਰਾਪਤਿ ਹੋਇ ॥੨॥
ਪਉੜੀ ॥
ਸਾਲਾਹੀ ਸਚੁ ਸਾਲਾਹਣਾ; ਸਚੁ ਸਚਾ ਪੁਰਖੁ ਨਿਰਾਲੇ ॥
ਸਚੁ ਸੇਵੀ. ਸਚੁ ਮਨਿ ਵਸੈ; ਸਚੁ ਸਚਾ ਹਰਿ ਰਖਵਾਲੇ ॥
ਸਚੁ ਸਚਾ ਜਿਨੀ ਅਰਾਧਿਆ; ਸੇ ਜਾਇ ਰਲੇ ਸਚ ਨਾਲੇ ॥
ਸਚੁ ਸਚਾ. ਜਿਨੀ ਨ ਸੇਵਿਆ; ਸੇ ਮਨਮੁਖ ਮੂੜ ਬੇਤਾਲੇ ॥
ਓਹ ਆਲੁ ਪਤਾਲੁ ਮੁਹਹੁ ਬੋਲਦੇ; ਜਿਉ ਪੀਤੈ ਮਦਿ ਮਤਵਾਲੇ ॥੧੯॥
ਸਲੋਕ ਮਹਲਾ ੩ ॥
ਗਉੜੀ ਰਾਗਿ ਸੁਲਖਣੀ; ਜੇ ਖਸਮੈ ਚਿਤਿ ਕਰੇਇ ॥
ਭਾਣੈ ਚਲੈ ਸਤਿਗੁਰੂ ਕੈ; ਐਸਾ ਸੀਗਾਰੁ ਕਰੇਇ ॥
ਸਚਾ ਸਬਦੁ ਭਤਾਰੁ ਹੈ; ਸਦਾ ਸਦਾ ਰਾਵੇਇ ॥
ਜਿਉ ਉਬਲੀ ਮਜੀਠੈ ਰੰਗੁ ਗਹਗਹਾ; ਤਿਉ ਸਚੇ ਨੋ ਜੀਉ ਦੇਇ ॥
ਰੰਗਿ ਚਲੂਲੈ ਅਤਿ ਰਤੀ; ਸਚੇ ਸਿਉ ਲਗਾ ਨੇਹੁ ॥
ਕੂੜੁ ਠਗੀ. ਗੁਝੀ ਨਾ ਰਹੈ; ਕੂੜੁ ਮੁਲੰਮਾ ਪਲੇਟਿ ਧਰੇਹੁ ॥
ਕੂੜੀ ਕਰਨਿ ਵਡਾਈਆ; ਕੂੜੇ ਸਿਉ ਲਗਾ ਨੇਹੁ ॥
ਨਾਨਕ. ਸਚਾ ਆਪਿ ਹੈ; ਆਪੇ ਨਦਰਿ ਕਰੇਇ ॥੧॥
ਮਃ ੪ ॥
ਸਤਸੰਗਤਿ ਮਹਿ ਹਰਿ ਉਸਤਤਿ ਹੈ; ਸੰਗਿ ਸਾਧੂ ਮਿਲੇ ਪਿਆਰਿਆ ॥
ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ; ਉਪਦੇਸੁ ਕਰਹਿ ਪਰਉਪਕਾਰਿਆ ॥
ਹਰਿ ਨਾਮੁ ਦ੍ਰਿੜਾਵਹਿ. ਹਰਿ ਨਾਮੁ ਸੁਣਾਵਹਿ; ਹਰਿ ਨਾਮੇ ਜਗੁ ਨਿਸਤਾਰਿਆ ॥
ਗੁਰ ਵੇਖਣ ਕਉ ਸਭੁ ਕੋਈ ਲੋਚੈ; ਨਵ ਖੰਡ ਜਗਤਿ ਨਮਸਕਾਰਿਆ ॥
ਤੁਧੁ ਆਪੇ ਆਪੁ, ਰਖਿਆ ਸਤਿਗੁਰ ਵਿਚਿ; ਗੁਰੁ ਆਪੇ ਤੁਧੁ ਸਵਾਰਿਆ ॥
ਤੂ ਆਪੇ ਪੂਜਹਿ. ਪੂਜ ਕਰਾਵਹਿ; ਸਤਿਗੁਰ ਕਉ ਸਿਰਜਣਹਾਰਿਆ ॥
ਕੋਈ ਵਿਛੁੜਿ ਜਾਇ ਸਤਿਗੁਰੂ ਪਾਸਹੁ; ਤਿਸੁ ਕਾਲਾ ਮੁਹੁ. ਜਮਿ ਮਾਰਿਆ ॥