ਸਲੋਕ ਮਃ ੫ ॥
ਰਹਦੇ ਖੁਹਦੇ ਨਿੰਦਕ ਮਾਰਿਅਨੁ; ਕਰਿ ਆਪੇ ਆਹਰੁ ॥
Sri Guru Granth Sahib
ਸਲੋਕ ਮਃ ੫ ॥
ਸਲੋਕ ਮਃ ੫ ॥
ਰਹਦੇ ਖੁਹਦੇ ਨਿੰਦਕ ਮਾਰਿਅਨੁ; ਕਰਿ ਆਪੇ ਆਹਰੁ ॥
ਸੰਤ ਸਹਾਈ ਨਾਨਕਾ; ਵਰਤੈ ਸਭ ਜਾਹਰੁ ॥੧॥
ਮਃ ੫ ॥
ਮੁੰਢਹੁ ਭੁਲੇ ਮੁੰਢ ਤੇ; ਕਿਥੈ ਪਾਇਨਿ ਹਥੁ ॥
ਤਿੰਨੈ ਮਾਰੇ ਨਾਨਕਾ; ਜਿ ਕਰਣ ਕਾਰਣ ਸਮਰਥੁ ॥੨॥
ਪਉੜੀ ੫ ॥
ਲੈ ਫਾਹੇ ਰਾਤੀ ਤੁਰਹਿ; ਪ੍ਰਭੁ ਜਾਣੈ ਪ੍ਰਾਣੀ ॥
ਤਕਹਿ ਨਾਰਿ ਪਰਾਈਆ; ਲੁਕਿ ਅੰਦਰਿ ਠਾਣੀ ॥
ਸੰਨੑੀ ਦੇਨੑਿ ਵਿਖੰਮ ਥਾਇ; ਮਿਠਾ ਮਦੁ ਮਾਣੀ ॥
ਕਰਮੀ ਆਪੋ ਆਪਣੀ; ਆਪੇ ਪਛੁਤਾਣੀ ॥
ਅਜਰਾਈਲੁ ਫਰੇਸਤਾ; ਤਿਲ ਪੀੜੇ ਘਾਣੀ ॥੨੭॥
ਸਲੋਕ ਮਃ ੫ ॥
ਸੇਵਕ ਸਚੇ ਸਾਹ ਕੇ; ਸੇਈ ਪਰਵਾਣੁ ॥
ਦੂਜਾ ਸੇਵਨਿ ਨਾਨਕਾ; ਸੇ ਪਚਿ ਪਚਿ ਮੁਏ ਅਜਾਣ ॥੧॥
ਮਃ ੫ ॥
ਜੋ ਧੁਰਿ ਲਿਖਿਆ ਲੇਖੁ ਪ੍ਰਭ; ਮੇਟਣਾ ਨ ਜਾਇ ॥
ਰਾਮ ਨਾਮੁ ਧਨੁ ਵਖਰੋ; ਨਾਨਕ. ਸਦਾ ਧਿਆਇ ॥੨॥
ਪਉੜੀ ੫ ॥
ਨਾਰਾਇਣਿ, ਲਇਆ ਨਾਠੂੰਗੜਾ; ਪੈਰ ਕਿਥੈ ਰਖੈ ॥
ਕਰਦਾ ਪਾਪ ਅਮਿਤਿਆ; ਨਿਤ ਵਿਸੋ ਚਖੈ ॥
ਨਿੰਦਾ ਕਰਦਾ ਪਚਿ ਮੁਆ; ਵਿਚਿ ਦੇਹੀ ਭਖੈ ॥
ਸਚੈ ਸਾਹਿਬ ਮਾਰਿਆ; ਕਉਣੁ ਤਿਸ ਨੋ ਰਖੈ ॥
ਨਾਨਕ. ਤਿਸੁ ਸਰਣਾਗਤੀ; ਜੋ ਪੁਰਖੁ ਅਲਖੈ ॥੨੮॥
ਸਲੋਕ ਮਃ ੫ ॥
ਨਰਕ ਘੋਰ ਬਹੁ ਦੁਖ ਘਣੇ; ਅਕਿਰਤਘਣਾ ਕਾ ਥਾਨੁ ॥
ਤਿਨਿ. ਪ੍ਰਭਿ ਮਾਰੇ ਨਾਨਕਾ; ਹੋਇ ਹੋਇ ਮੁਏ ਹਰਾਮੁ ॥੧॥
ਮਃ ੫ ॥
ਅਵਖਧ ਸਭੇ ਕੀਤਿਅਨੁ; ਨਿੰਦਕ ਕਾ ਦਾਰੂ ਨਾਹਿ ॥
ਆਪਿ ਭੁਲਾਏ ਨਾਨਕਾ; ਪਚਿ ਪਚਿ ਜੋਨੀ ਪਾਹਿ ॥੨॥
ਪਉੜੀ ੫ ॥
ਤੁਸਿ ਦਿਤਾ. ਪੂਰੈ ਸਤਿਗੁਰੂ; ਹਰਿ ਧਨੁ ਸਚੁ ਅਖੁਟੁ ॥
ਸਭਿ ਅੰਦੇਸੇ ਮਿਟਿ ਗਏ; ਜਮ ਕਾ ਭਉ ਛੁਟੁ ॥
ਕਾਮ ਕ੍ਰੋਧ ਬੁਰਿਆਈਆਂ; ਸੰਗਿ ਸਾਧੂ ਤੁਟੁ ॥
ਵਿਣੁ ਸਚੇ ਦੂਜਾ ਸੇਵਦੇ; ਹੁਇ ਮਰਸਨਿ ਬੁਟੁ ॥
ਨਾਨਕ ਕਉ. ਗੁਰਿ ਬਖਸਿਆ; ਨਾਮੈ ਸੰਗਿ ਜੁਟੁ ॥੨੯॥
ਸਲੋਕ ਮਃ ੪ ॥
ਤਪਾ ਨ ਹੋਵੈ, ਅੰਦ੍ਰਹੁ ਲੋਭੀ; ਨਿਤ ਮਾਇਆ ਨੋ ਫਿਰੈ ਜਜਮਾਲਿਆ ॥
ਅਗੋ ਦੇ ਸਦਿਆ, ਸਤੈ ਦੀ ਭਿਖਿਆ ਲਏ ਨਾਹੀ; ਪਿਛੋ ਦੇ ਪਛੁਤਾਇ ਕੈ, ਆਣਿ ਤਪੈ. ਪੁਤੁ ਵਿਚਿ ਬਹਾਲਿਆ ॥
ਪੰਚ ਲੋਗ ਸਭਿ ਹਸਣ ਲਗੇ; ਤਪਾ ਲੋਭਿ ਲਹਰਿ ਹੈ ਗਾਲਿਆ ॥
ਜਿਥੈ ਥੋੜਾ ਧਨੁ ਵੇਖੈ. ਤਿਥੈ ਤਪਾ ਭਿਟੈ ਨਾਹੀ; ਧਨਿ ਬਹੁਤੈ ਡਿਠੈ, ਤਪੈ ਧਰਮੁ ਹਾਰਿਆ ॥
ਭਾਈ ਏਹੁ ਤਪਾ. ਨ ਹੋਵੀ, ਬਗੁਲਾ ਹੈ; ਬਹਿ ਸਾਧ ਜਨਾ ਵੀਚਾਰਿਆ ॥
ਸਤ ਪੁਰਖ ਕੀ ਤਪਾ ਨਿੰਦਾ ਕਰੈ, ਸੰਸਾਰੈ ਕੀ ਉਸਤਤੀ ਵਿਚਿ ਹੋਵੈ; ਏਤੁ ਦੋਖੈ. ਤਪਾ ਦਯਿ ਮਾਰਿਆ ॥
ਮਹਾ ਪੁਰਖਾਂ ਕੀ ਨਿੰਦਾ ਕਾ, ਵੇਖੁ ਜਿ ਤਪੇ ਨੋ ਫਲੁ ਲਗਾ; ਸਭੁ ਗਇਆ ਤਪੇ ਕਾ ਘਾਲਿਆ ॥
ਬਾਹਰਿ ਬਹੈ ਪੰਚਾ ਵਿਚਿ; ਤਪਾ ਸਦਾਏ ॥ ਅੰਦਰਿ ਬਹੈ ਤਪਾ ਪਾਪ ਕਮਾਏ ॥ ਹਰਿ ਅੰਦਰਲਾ ਪਾਪੁ; ਪੰਚਾ ਨੋ ਉਘਾ ਕਰਿ ਵੇਖਾਲਿਆ ॥