ਜਬ ਲਗੁ ਘਟ ਮਹਿ; ਦੂਜੀ ਆਨ ॥
Sri Guru Granth Sahib
Ang 345
ਤਉ ਲਉ; ਮਹਲਿ. ਨ ਲਾਭੈ ਜਾਨ ॥
ਰਮਤ ਰਾਮ ਸਿਉ; ਲਾਗੋ ਰੰਗੁ ॥
ਕਹਿ ਕਬੀਰ; ਤਬ ਨਿਰਮਲ ਅੰਗ ॥੮॥੧॥
ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ ॥
ੴ ਸਤਿਗੁਰ ਪ੍ਰਸਾਦਿ ॥
ਦੇਵਾ; ਪਾਹਨ ਤਾਰੀਅਲੇ ॥
ਰਾਮ ਕਹਤ; ਜਨ ਕਸ ਨ ਤਰੇ ॥੧॥ ਰਹਾਉ ॥
ਤਾਰੀਲੇ ਗਨਿਕਾ, ਬਿਨੁ ਰੂਪ ਕੁਬਿਜਾ; ਬਿਆਧਿ ਅਜਾਮਲੁ ਤਾਰੀਅਲੇ ॥
ਚਰਨ ਬਧਿਕ; ਜਨ ਤੇਊ. ਮੁਕਤਿ ਭਏ ॥
ਹਉ ਬਲਿ ਬਲਿ; ਜਿਨ ਰਾਮ ਕਹੇ ॥੧॥
ਦਾਸੀ ਸੁਤ ਜਨੁ ਬਿਦਰੁ. ਸੁਦਾਮਾ; ਉਗ੍ਰਸੈਨ ਕਉ ਰਾਜ ਦੀਏ ॥
ਜਪ ਹੀਨ. ਤਪ ਹੀਨ. ਕੁਲ ਹੀਨ. ਕ੍ਰਮ ਹੀਨ; ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥
ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ ॥
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਮੇਰੀ ਸੰਗਤਿ ਪੋਚ; ਸੋਚ ਦਿਨੁ ਰਾਤੀ ॥
ਮੇਰਾ ਕਰਮੁ ਕੁਟਿਲਤਾ; ਜਨਮੁ ਕੁਭਾਂਤੀ ॥੧॥
ਰਾਮ ਗੁਸਈਆ; ਜੀਅ ਕੇ ਜੀਵਨਾ ॥
ਮੋਹਿ. ਨ ਬਿਸਾਰਹੁ; ਮੈ ਜਨੁ ਤੇਰਾ ॥੧॥ ਰਹਾਉ ॥
ਮੇਰੀ ਹਰਹੁ ਬਿਪਤਿ; ਜਨ ਕਰਹੁ ਸੁਭਾਈ ॥
ਚਰਣ ਨ ਛਾਡਉ; ਸਰੀਰ ਕਲ ਜਾਈ ॥੨॥
ਕਹੁ ਰਵਿਦਾਸ; ਪਰਉ ਤੇਰੀ ਸਾਭਾ ॥
ਬੇਗਿ ਮਿਲਹੁ ਜਨ; ਕਰਿ ਨ ਬਿਲਾਂਬਾ ॥੩॥੧॥
ਬੇਗਮ ਪੁਰਾ; ਸਹਰ ਕੋ ਨਾਉ ॥
ਦੂਖੁ ਅੰਦੋਹੁ ਨਹੀ; ਤਿਹਿ ਠਾਉ ॥
ਨਾਂ ਤਸਵੀਸ; ਖਿਰਾਜੁ ਨ ਮਾਲੁ ॥
ਖਉਫੁ ਨ ਖਤਾ; ਨ ਤਰਸੁ ਜਵਾਲੁ ॥੧॥
ਅਬ ਮੋਹਿ; ਖੂਬ ਵਤਨ ਗਹ ਪਾਈ ॥
ਊਹਾਂ ਖੈਰਿ ਸਦਾ; ਮੇਰੇ ਭਾਈ ॥੧॥ ਰਹਾਉ ॥
ਕਾਇਮੁ ਦਾਇਮੁ; ਸਦਾ ਪਾਤਿਸਾਹੀ ॥
ਦੋਮ ਨ ਸੇਮ; ਏਕ ਸੋ ਆਹੀ ॥
ਆਬਾਦਾਨੁ; ਸਦਾ ਮਸਹੂਰ ॥
ਊਹਾਂ ਗਨੀ ਬਸਹਿ; ਮਾਮੂਰ ॥੨॥
ਤਿਉ ਤਿਉ ਸੈਲ ਕਰਹਿ; ਜਿਉ ਭਾਵੈ ॥
ਮਹਰਮ ਮਹਲ; ਨ ਕੋ ਅਟਕਾਵੈ ॥
ਕਹਿ ਰਵਿਦਾਸ; ਖਲਾਸ ਚਮਾਰਾ ॥
ਜੋ ਹਮ ਸਹਰੀ; ਸੁ ਮੀਤੁ ਹਮਾਰਾ ॥੩॥੨॥
ੴ ਸਤਿਗੁਰ ਪ੍ਰਸਾਦਿ ॥
ਗਉੜੀ ਬੈਰਾਗਣਿ ਰਵਿਦਾਸ ਜੀਉ ॥
ਘਟ ਅਵਘਟ ਡੂਗਰ ਘਣਾ; ਇਕੁ ਨਿਰਗੁਣੁ ਬੈਲੁ ਹਮਾਰ ॥
ਰਮਈਏ ਸਿਉ ਇਕ ਬੇਨਤੀ; ਮੇਰੀ ਪੂੰਜੀ ਰਾਖੁ ਮੁਰਾਰਿ ॥੧॥
ਕੋ ਬਨਜਾਰੋ ਰਾਮ ਕੋ; ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥ ਰਹਾਉ ॥