ਜਿਸੁ ਭੇਟਤ; ਲਾਗੈ ਪ੍ਰਭ ਰੰਗੁ ॥੧॥
Sri Guru Granth Sahib
Ang 393
ਗੁਰ ਪ੍ਰਸਾਦਿ; ਓਇ ਆਨੰਦ ਪਾਵੈ ॥
ਜਿਸੁ ਸਿਮਰਤ. ਮਨਿ ਹੋਇ ਪ੍ਰਗਾਸਾ; ਤਾ ਕੀ ਗਤਿ ਮਿਤਿ. ਕਹਨੁ ਨ ਜਾਵੈ ॥੧॥ ਰਹਾਉ ॥
ਵਰਤ ਨੇਮ; ਮਜਨ ਤਿਸੁ ਪੂਜਾ ॥
ਬੇਦ ਪੁਰਾਨ; ਤਿਨਿ ਸਿੰਮ੍ਰਿਤਿ ਸੁਨੀਜਾ ॥
ਮਹਾ ਪੁਨੀਤ; ਜਾ ਕਾ ਨਿਰਮਲ ਥਾਨੁ ॥
ਸਾਧਸੰਗਤਿ; ਜਾ ਕੈ ਹਰਿ ਹਰਿ ਨਾਮੁ ॥੨॥
ਪ੍ਰਗਟਿਓ ਸੋ ਜਨੁ; ਸਗਲੇ ਭਵਨ ॥
ਪਤਿਤ ਪੁਨੀਤ; ਤਾ ਕੀ ਪਗ ਰੇਨ ॥
ਜਾ ਕਉ ਭੇਟਿਓ; ਹਰਿ ਹਰਿ ਰਾਇ ॥
ਤਾ ਕੀ ਗਤਿ ਮਿਤਿ; ਕਥਨੁ ਨ ਜਾਇ ॥੩॥
ਆਠ ਪਹਰ; ਕਰ ਜੋੜਿ ਧਿਆਵਉ ॥
ਉਨ ਸਾਧਾ ਕਾ; ਦਰਸਨੁ ਪਾਵਉ ॥
ਮੋਹਿ ਗਰੀਬ ਕਉ; ਲੇਹੁ ਰਲਾਇ ॥
ਨਾਨਕ; ਆਇ ਪਏ ਸਰਣਾਇ ॥੪॥੩੮॥੮੯॥
ਆਸਾ ਮਹਲਾ ੫ ॥
ਆਠ ਪਹਰ; ਉਦਕ ਇਸਨਾਨੀ ॥
ਸਦ ਹੀ ਭੋਗੁ ਲਗਾਇ; ਸੁਗਿਆਨੀ ॥
ਬਿਰਥਾ ਕਾਹੂ ਛੋਡੈ ਨਾਹੀ ॥
ਬਹੁਰਿ ਬਹੁਰਿ; ਤਿਸੁ ਲਾਗਹ ਪਾਈ ॥੧॥
ਸਾਲਗਿਰਾਮੁ; ਹਮਾਰੈ ਸੇਵਾ ॥
ਪੂਜਾ ਅਰਚਾ; ਬੰਦਨ ਦੇਵਾ ॥੧॥ ਰਹਾਉ ॥
ਘੰਟਾ ਜਾ ਕਾ; ਸੁਨੀਐ ਚਹੁ ਕੁੰਟ ॥
ਆਸਨੁ ਜਾ ਕਾ; ਸਦਾ ਬੈਕੁੰਠ ॥
ਜਾ ਕਾ ਚਵਰੁ; ਸਭ ਊਪਰਿ ਝੂਲੈ ॥
ਤਾ ਕਾ ਧੂਪੁ; ਸਦਾ ਪਰਫੁਲੈ ॥੨॥
ਘਟਿ ਘਟਿ ਸੰਪਟੁ; ਹੈ ਰੇ ਜਾ ਕਾ ॥
ਅਭਗ ਸਭਾ; ਸੰਗਿ ਹੈ ਸਾਧਾ ॥
ਆਰਤੀ ਕੀਰਤਨੁ; ਸਦਾ ਅਨੰਦ ॥
ਮਹਿਮਾ ਸੁੰਦਰ; ਸਦਾ ਬੇਅੰਤ ॥੩॥
ਜਿਸਹਿ ਪਰਾਪਤਿ; ਤਿਸ ਹੀ ਲਹਨਾ ॥
ਸੰਤ ਚਰਨ; ਓਹੁ ਆਇਓ ਸਰਨਾ ॥
ਹਾਥਿ ਚੜਿਓ; ਹਰਿ ਸਾਲਗਿਰਾਮੁ ॥
ਕਹੁ ਨਾਨਕ; ਗੁਰਿ ਕੀਨੋ ਦਾਨੁ ॥੪॥੩੯॥੯੦॥
ਆਸਾ ਮਹਲਾ ੫ ਪੰਚਪਦਾ₁ ॥
ਜਿਹ ਪੈਡੈ; ਲੂਟੀ ਪਨਿਹਾਰੀ ॥
ਸੋ ਮਾਰਗੁ; ਸੰਤਨ ਦੂਰਾਰੀ ॥੧॥
ਸਤਿਗੁਰ ਪੂਰੈ; ਸਾਚੁ ਕਹਿਆ ॥
ਨਾਮ ਤੇਰੇ ਕੀ ਮੁਕਤੇ ਬੀਥੀ; ਜਮ ਕਾ ਮਾਰਗੁ ਦੂਰਿ ਰਹਿਆ ॥੧॥ ਰਹਾਉ ॥
ਜਹ ਲਾਲਚ; ਜਾਗਾਤੀ ਘਾਟ ॥
ਦੂਰਿ ਰਹੀ; ਉਹ ਜਨ ਤੇ ਬਾਟ ॥੨॥
ਜਹ ਆਵਟੇ; ਬਹੁਤ ਘਨ ਸਾਥ ॥
ਪਾਰਬ੍ਰਹਮ ਕੇ; ਸੰਗੀ ਸਾਧ ॥੩॥
ਚਿਤ੍ਰ ਗੁਪਤੁ; ਸਭ ਲਿਖਤੇ ਲੇਖਾ ॥
ਭਗਤ ਜਨਾ ਕਉ; ਦ੍ਰਿਸਟਿ ਨ ਪੇਖਾ ॥੪॥
ਕਹੁ ਨਾਨਕ; ਜਿਸੁ ਸਤਿਗੁਰੁ ਪੂਰਾ ॥
ਵਾਜੇ ਤਾ ਕੈ; ਅਨਹਦ ਤੂਰਾ ॥੫॥੪੦॥੯੧॥
ਆਸਾ ਮਹਲਾ ੫ ਦੁਪਦਾ ੧ ॥
ਸਾਧੂ ਸੰਗਿ; ਸਿਖਾਇਓ ਨਾਮੁ ॥
ਸਰਬ ਮਨੋਰਥ; ਪੂਰਨ ਕਾਮ ॥
ਬੁਝਿ ਗਈ ਤ੍ਰਿਸਨਾ; ਹਰਿ ਜਸਹਿ ਅਘਾਨੇ ॥
ਜਪਿ ਜਪਿ ਜੀਵਾ; ਸਾਰਿਗਪਾਨੇ ॥੧॥
ਕਰਨ ਕਰਾਵਨ ਸਰਨਿ ਪਰਿਆ ॥
ਗੁਰ ਪਰਸਾਦਿ ਸਹਜ ਘਰੁ ਪਾਇਆ; ਮਿਟਿਆ ਅੰਧੇਰਾ. ਚੰਦੁ ਚੜਿਆ ॥੧॥ ਰਹਾਉ ॥