ਘਰ ਹੀ. ਸੋ ਪਿਰੁ ਪਾਇਆ; ਸਚੈ ਸਬਦਿ ਵੀਚਾਰਿ ॥੧॥
Sri Guru Granth Sahib
Ang 428
ਅਵਗਣ. ਗੁਣੀ ਬਖਸਾਇਆ; ਹਰਿ ਸਿਉ ਲਿਵ ਲਾਈ ॥
ਹਰਿ ਵਰੁ ਪਾਇਆ ਕਾਮਣੀ; ਗੁਰਿ. ਮੇਲਿ ਮਿਲਾਈ ॥੧॥ ਰਹਾਉ ॥
ਇਕਿ. ਪਿਰੁ ਹਦੂਰਿ. ਨ ਜਾਣਨੑੀ; ਦੂਜੈ ਭਰਮਿ ਭੁਲਾਇ ॥
ਕਿਉ ਪਾਇਨੑਿ ਡੋਹਾਗਣੀ; ਦੁਖੀ ਰੈਣਿ ਵਿਹਾਇ ॥੨॥
ਜਿਨ ਕੈ ਮਨਿ. ਸਚੁ ਵਸਿਆ; ਸਚੀ ਕਾਰ ਕਮਾਇ ॥
ਅਨਦਿਨੁ ਸੇਵਹਿ. ਸਹਜ ਸਿਉ; ਸਚੇ ਮਾਹਿ ਸਮਾਇ ॥੩॥
ਦੋਹਾਗਣੀ ਭਰਮਿ ਭੁਲਾਈਆ; ਕੂੜੁ ਬੋਲਿ ਬਿਖੁ ਖਾਹਿ ॥
ਪਿਰੁ. ਨ ਜਾਣਨਿ ਆਪਣਾ; ਸੁੰਞੀ ਸੇਜ ਦੁਖੁ ਪਾਹਿ ॥੪॥
ਸਚਾ ਸਾਹਿਬੁ ਏਕੁ ਹੈ; ਮਤੁ ਮਨ ਭਰਮਿ ਭੁਲਾਹਿ ॥
ਗੁਰ ਪੂਛਿ. ਸੇਵਾ ਕਰਹਿ; ਸਚੁ ਨਿਰਮਲੁ ਮੰਨਿ ਵਸਾਹਿ ॥੫॥
ਸੋਹਾਗਣੀ ਸਦਾ ਪਿਰੁ ਪਾਇਆ; ਹਉਮੈ ਆਪੁ ਗਵਾਇ ॥
ਪਿਰ ਸੇਤੀ. ਅਨਦਿਨੁ ਗਹਿ ਰਹੀ; ਸਚੀ ਸੇਜ. ਸੁਖੁ ਪਾਇ ॥੬॥
ਮੇਰੀ ਮੇਰੀ ਕਰਿ ਗਏ; ਪਲੈ. ਕਿਛੁ ਨ ਪਾਇ ॥
ਮਹਲੁ ਨਾਹੀ. ਡੋਹਾਗਣੀ; ਅੰਤਿ ਗਈ ਪਛੁਤਾਇ ॥੭॥
ਸੋ ਪਿਰੁ ਮੇਰਾ ਏਕੁ ਹੈ; ਏਕਸੁ ਸਿਉ ਲਿਵ ਲਾਇ ॥
ਨਾਨਕ. ਜੇ ਸੁਖੁ ਲੋੜਹਿ ਕਾਮਣੀ; ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥
ਆਸਾ ਮਹਲਾ ੩ ॥
ਅੰਮ੍ਰਿਤੁ. ਜਿਨੑਾ ਚਖਾਇਓਨੁ; ਰਸੁ ਆਇਆ ਸਹਜਿ ਸੁਭਾਇ ॥
ਸਚਾ ਵੇਪਰਵਾਹੁ ਹੈ; ਤਿਸ ਨੋ. ਤਿਲੁ ਨ ਤਮਾਇ ॥੧॥
ਅੰਮ੍ਰਿਤੁ ਸਚਾ ਵਰਸਦਾ; ਗੁਰਮੁਖਾ ਮੁਖਿ ਪਾਇ ॥
ਮਨੁ ਸਦਾ ਹਰੀਆਵਲਾ; ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥
ਮਨਮੁਖਿ ਸਦਾ ਦੋਹਾਗਣੀ; ਦਰਿ ਖੜੀਆ ਬਿਲਲਾਹਿ ॥
ਜਿਨੑਾ. ਪਿਰ ਕਾ ਸੁਆਦੁ. ਨ ਆਇਓ; ਜੋ ਧੁਰਿ ਲਿਖਿਆ ਸੋੁ ਕਮਾਹਿ ॥੨॥
ਗੁਰਮੁਖਿ ਬੀਜੇ. ਸਚੁ ਜਮੈ; ਸਚੁ ਨਾਮੁ ਵਾਪਾਰੁ ॥
ਜੋ ਇਤੁ ਲਾਹੈ ਲਾਇਅਨੁ; ਭਗਤੀ ਦੇਇ ਭੰਡਾਰ ॥੩॥
ਗੁਰਮੁਖਿ ਸਦਾ ਸੋਹਾਗਣੀ; ਭੈ ਭਗਤਿ ਸੀਗਾਰਿ ॥
ਅਨਦਿਨੁ ਰਾਵਹਿ ਪਿਰੁ ਆਪਣਾ; ਸਚੁ ਰਖਹਿ ਉਰ ਧਾਰਿ ॥੪॥
ਜਿਨੑਾ. ਪਿਰੁ ਰਾਵਿਆ ਆਪਣਾ; ਤਿਨੑਾ ਵਿਟਹੁ. ਬਲਿ ਜਾਉ ॥
ਸਦਾ ਪਿਰ ਕੈ ਸੰਗਿ ਰਹਹਿ; ਵਿਚਹੁ ਆਪੁ ਗਵਾਇ ॥੫॥
ਤਨੁ ਮਨੁ ਸੀਤਲੁ. ਮੁਖ ਉਜਲੇ; ਪਿਰ ਕੈ ਭਾਇ ਪਿਆਰਿ ॥
ਸੇਜ ਸੁਖਾਲੀ ਪਿਰੁ ਰਵੈ; ਹਉਮੈ ਤ੍ਰਿਸਨਾ ਮਾਰਿ ॥੬॥
ਕਰਿ ਕਿਰਪਾ. ਘਰਿ ਆਇਆ; ਗੁਰ ਕੈ ਹੇਤਿ ਅਪਾਰਿ ॥
ਵਰੁ ਪਾਇਆ ਸੋਹਾਗਣੀ; ਕੇਵਲ ਏਕੁ ਮੁਰਾਰਿ ॥੭॥
ਸਭੇ ਗੁਨਹ. ਬਖਸਾਇ ਲਇਓਨੁ; ਮੇਲੇ ਮੇਲਣਹਾਰਿ ॥
ਨਾਨਕ. ਆਖਣੁ ਆਖੀਐ; ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥
ਆਸਾ ਮਹਲਾ ੩ ॥
ਸਤਿਗੁਰ ਤੇ. ਗੁਣ ਊਪਜੈ; ਜਾ ਪ੍ਰਭੁ ਮੇਲੈ ਸੋਇ ॥