ਸਾਧੂ ਸੰਗੁ ਮਸਕਤੇ; ਤੂਠੈ ਪਾਵਾ ਦੇਵ ॥
Sri Guru Granth Sahib
Ang 44
ਸਭੁ ਕਿਛੁ ਵਸਗਤਿ ਸਾਹਿਬੈ; ਆਪੇ ਕਰਣ ਕਰੇਵ ॥
ਸਤਿਗੁਰ ਕੈ ਬਲਿਹਾਰਣੈ; ਮਨਸਾ ਸਭ ਪੂਰੇਵ ॥੩॥
ਇਕੋ ਦਿਸੈ ਸਜਣੋ; ਇਕੋ ਭਾਈ ਮੀਤੁ ॥
ਇਕਸੈ ਦੀ ਸਾਮਗਰੀ; ਇਕਸੈ ਦੀ ਹੈ ਰੀਤਿ ॥
ਇਕਸ ਸਿਉ ਮਨੁ ਮਾਨਿਆ; ਤਾ ਹੋਆ ਨਿਹਚਲੁ ਚੀਤੁ ॥
ਸਚੁ ਖਾਣਾ ਸਚੁ ਪੈਨਣਾ; ਟੇਕ ਨਾਨਕ. ਸਚੁ ਕੀਤੁ ॥੪॥੫॥੭੫॥
ਸਿਰੀਰਾਗੁ ਮਹਲਾ ੫ ॥
ਸਭੇ ਥੋਕ ਪਰਾਪਤੇ; ਜੇ ਆਵੈ ਇਕੁ ਹਥਿ ॥
ਜਨਮੁ ਪਦਾਰਥੁ ਸਫਲੁ ਹੈ; ਜੇ ਸਚਾ ਸਬਦੁ ਕਥਿ ॥
ਗੁਰ ਤੇ ਮਹਲੁ ਪਰਾਪਤੇ; ਜਿਸੁ ਲਿਖਿਆ ਹੋਵੈ ਮਥਿ ॥੧॥
ਮੇਰੇ ਮਨ; ਏਕਸ ਸਿਉ ਚਿਤੁ ਲਾਇ ॥
ਏਕਸ ਬਿਨੁ. ਸਭ ਧੰਧੁ ਹੈ; ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥
ਲਖ ਖੁਸੀਆ ਪਾਤਿਸਾਹੀਆ ਜੇ; ਸਤਿਗੁਰੁ ਨਦਰਿ ਕਰੇਇ ॥
ਨਿਮਖ ਏਕ ਹਰਿ ਨਾਮੁ ਦੇਇ; ਮੇਰਾ ਮਨੁ ਤਨੁ ਸੀਤਲੁ ਹੋਇ ॥
ਜਿਸ ਕਉ ਪੂਰਬਿ ਲਿਖਿਆ; ਤਿਨਿ ਸਤਿਗੁਰ ਚਰਨ ਗਹੇ ॥੨॥
ਸਫਲ ਮੂਰਤੁ ਸਫਲਾ ਘੜੀ; ਜਿਤੁ ਸਚੇ ਨਾਲਿ ਪਿਆਰੁ ॥
ਦੂਖੁ ਸੰਤਾਪੁ. ਨ ਲਗਈ; ਜਿਸੁ ਹਰਿ ਕਾ ਨਾਮੁ ਅਧਾਰੁ ॥
ਬਾਹ ਪਕੜਿ ਗੁਰਿ ਕਾਢਿਆ; ਸੋਈ ਉਤਰਿਆ ਪਾਰਿ ॥੩॥
ਥਾਨੁ ਸੁਹਾਵਾ ਪਵਿਤੁ ਹੈ; ਜਿਥੈ ਸੰਤ ਸਭਾ ॥
ਢੋਈ ਤਿਸ ਹੀ ਨੋ ਮਿਲੈ; ਜਿਨਿ ਪੂਰਾ ਗੁਰੂ ਲਭਾ ॥
ਨਾਨਕ. ਬਧਾ ਘਰੁ ਤਹਾਂ; ਜਿਥੈ. ਮਿਰਤੁ ਨ ਜਨਮੁ ਜਰਾ ॥੪॥੬॥੭੬॥
ਸ੍ਰੀਰਾਗੁ ਮਹਲਾ ੫ ॥
ਸੋਈ ਧਿਆਈਐ ਜੀਅੜੇ; ਸਿਰਿ ਸਾਹਾਂ ਪਾਤਿਸਾਹੁ ॥
ਤਿਸ ਹੀ ਕੀ ਕਰਿ ਆਸ ਮਨ; ਜਿਸ ਕਾ ਸਭਸੁ ਵੇਸਾਹੁ ॥
ਸਭਿ ਸਿਆਣਪਾ ਛਡਿ ਕੈ; ਗੁਰ ਕੀ ਚਰਣੀ ਪਾਹੁ ॥੧॥
ਮਨ ਮੇਰੇ; ਸੁਖ ਸਹਜ ਸੇਤੀ ਜਪਿ ਨਾਉ ॥
ਆਠ ਪਹਰ ਪ੍ਰਭੁ ਧਿਆਇ ਤੂੰ; ਗੁਣ ਗੋਇੰਦ ਨਿਤ ਗਾਉ ॥੧॥ ਰਹਾਉ ॥
ਤਿਸ ਕੀ ਸਰਨੀ ਪਰੁ ਮਨਾ; ਜਿਸੁ ਜੇਵਡੁ. ਅਵਰੁ ਨ ਕੋਇ ॥
ਜਿਸੁ ਸਿਮਰਤ ਸੁਖੁ ਹੋਇ ਘਣਾ; ਦੁਖੁ ਦਰਦੁ. ਨ ਮੂਲੇ ਹੋਇ ॥
ਸਦਾ ਸਦਾ ਕਰਿ ਚਾਕਰੀ; ਪ੍ਰਭੁ ਸਾਹਿਬੁ ਸਚਾ ਸੋਇ ॥੨॥
ਸਾਧਸੰਗਤਿ ਹੋਇ ਨਿਰਮਲਾ; ਕਟੀਐ ਜਮ ਕੀ ਫਾਸ ॥
ਸੁਖਦਾਤਾ ਭੈ ਭੰਜਨੋ; ਤਿਸੁ ਆਗੈ ਕਰਿ ਅਰਦਾਸਿ ॥
ਮਿਹਰ ਕਰੇ ਜਿਸੁ ਮਿਹਰਵਾਨੁ; ਤਾਂ ਕਾਰਜੁ ਆਵੈ ਰਾਸਿ ॥੩॥
ਬਹੁਤੋ ਬਹੁਤੁ ਵਖਾਣੀਐ; ਊਚੋ ਊਚਾ ਥਾਉ ॥
ਵਰਨਾ ਚਿਹਨਾ ਬਾਹਰਾ; ਕੀਮਤਿ. ਕਹਿ ਨ ਸਕਾਉ ॥
ਨਾਨਕ ਕਉ. ਪ੍ਰਭ ਮਇਆ ਕਰਿ; ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥
ਸ੍ਰੀਰਾਗੁ ਮਹਲਾ ੫ ॥
ਨਾਮੁ ਧਿਆਏ ਸੋ ਸੁਖੀ; ਤਿਸੁ ਮੁਖੁ ਊਜਲੁ ਹੋਇ ॥
ਪੂਰੇ ਗੁਰ ਤੇ ਪਾਈਐ; ਪਰਗਟੁ ਸਭਨੀ ਲੋਇ ॥
ਸਾਧਸੰਗਤਿ ਕੈ ਘਰਿ ਵਸੈ; ਏਕੋ ਸਚਾ ਸੋਇ ॥੧॥