ਜੈਸੀ ਚਾਤ੍ਰਿਕ ਪਿਆਸ, ਖਿਨੁ ਖਿਨੁ ਬੂੰਦ ਚਵੈ; ਬਰਸੁ ਸੁਹਾਵੇ ਮੇਹੁ ॥
Sri Guru Granth Sahib
Ang 455
ਹਰਿ ਪ੍ਰੀਤਿ ਕਰੀਜੈ. ਇਹੁ ਮਨੁ ਦੀਜੈ; ਅਤਿ ਲਾਈਐ ਚਿਤੁ ਮੁਰਾਰੀ ॥
ਮਾਨੁ. ਨ ਕੀਜੈ. ਸਰਣਿ ਪਰੀਜੈ; ਦਰਸਨ ਕਉ ਬਲਿਹਾਰੀ ॥
ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੰਨੇ; ਧਨ ਦੇਦੀ ਸਾਚੁ ਸਨੇਹਾ ॥
ਕਹੁ ਨਾਨਕ. ਛੰਤ ਅਨੰਤ ਠਾਕੁਰ ਕੇ; ਹਰਿ ਸਿਉ ਕੀਜੈ ਨੇਹਾ; ਮਨ ਐਸਾ ਨੇਹੁ ਕਰੇਹੁ ॥੨॥
ਚਕਵੀ ਸੂਰ ਸਨੇਹੁ, ਚਿਤਵੈ ਆਸ ਘਣੀ; ਕਦਿ. ਦਿਨੀਅਰੁ ਦੇਖੀਐ ॥
ਕੋਕਿਲ ਅੰਬ ਪਰੀਤਿ. ਚਵੈ ਸੁਹਾਵੀਆ; ਮਨ ਹਰਿ ਰੰਗੁ ਕੀਜੀਐ ॥
ਹਰਿ ਪ੍ਰੀਤਿ ਕਰੀਜੈ, ਮਾਨੁ. ਨ ਕੀਜੈ; ਇਕ ਰਾਤੀ ਕੇ, ਹਭਿ ਪਾਹੁਣਿਆ ॥
ਅਬ. ਕਿਆ ਰੰਗੁ ਲਾਇਓ, ਮੋਹੁ ਰਚਾਇਓ; ਨਾਗੇ ਆਵਣ ਜਾਵਣਿਆ ॥
ਥਿਰੁ ਸਾਧੂ ਸਰਣੀ. ਪੜੀਐ ਚਰਣੀ; ਅਬ ਟੂਟਸਿ ਮੋਹੁ, ਜੁ ਕਿਤੀਐ ॥
ਕਹੁ ਨਾਨਕ. ਛੰਤ ਦਇਆਲ ਪੁਰਖ ਕੇ, ਮਨ ਹਰਿ ਲਾਇ ਪਰੀਤਿ; ਕਬ ਦਿਨੀਅਰੁ ਦੇਖੀਐ ॥੩॥
ਨਿਸਿ ਕੁਰੰਕ ਜੈਸੇ. ਨਾਦ ਸੁਣਿ ਸ੍ਰਵਣੀ ਹੀਉ ਡਿਵੈ; ਮਨ ਐਸੀ ਪ੍ਰੀਤਿ ਕੀਜੈ ॥
ਜੈਸੀ ਤਰੁਣਿ ਭਤਾਰ, ਉਰਝੀ ਪਿਰਹਿ ਸਿਵੈ; ਇਹੁ ਮਨੁ ਲਾਲ ਦੀਜੈ ॥
ਮਨੁ ਲਾਲਹਿ ਦੀਜੈ, ਭੋਗ ਕਰੀਜੈ; ਹਭਿ ਖੁਸੀਆ ਰੰਗ ਮਾਣੇ ॥
ਪਿਰੁ ਅਪਨਾ ਪਾਇਆ. ਰੰਗੁ ਲਾਲੁ ਬਣਾਇਆ; ਅਤਿ ਮਿਲਿਓ ਮਿਤ੍ਰ ਚਿਰਾਣੇ ॥
ਗੁਰੁ ਥੀਆ ਸਾਖੀ, ਤਾ ਡਿਠਮੁ ਆਖੀ; ਪਿਰ ਜੇਹਾ. ਅਵਰੁ ਨ ਦੀਸੈ ॥
ਕਹੁ ਨਾਨਕ. ਛੰਤ ਦਇਆਲ ਮੋਹਨ ਕੇ, ਮਨ ਹਰਿ ਚਰਣ ਗਹੀਜੈ; ਐਸੀ ਮਨ ਪ੍ਰੀਤਿ ਕੀਜੈ ॥੪॥੧॥੪॥
ਆਸਾ ਮਹਲਾ ੫ ॥ ਸਲੋਕੁ ॥
ਬਨੁ ਬਨੁ ਫਿਰਤੀ ਖੋਜਤੀ; ਹਾਰੀ ਬਹੁ ਅਵਗਾਹਿ ॥
ਨਾਨਕ. ਭੇਟੇ ਸਾਧ ਜਬ; ਹਰਿ ਪਾਇਆ ਮਨ ਮਾਹਿ ॥੧॥
ਛੰਤ ॥
ਜਾ ਕਉ ਖੋਜਹਿ; ਅਸੰਖ ਮੁਨੀ, ਅਨੇਕ ਤਪੇ ॥
ਬ੍ਰਹਮੇ ਕੋਟਿ ਅਰਾਧਹਿ; ਗਿਆਨੀ ਜਾਪ ਜਪੇ ॥
ਜਪ ਤਾਪ ਸੰਜਮ ਕਿਰਿਆ ਪੂਜਾ; ਅਨਿਕ ਸੋਧਨ ਬੰਦਨਾ ॥
ਕਰਿ ਗਵਨੁ ਬਸੁਧਾ, ਤੀਰਥਹ ਮਜਨੁ; ਮਿਲਨ ਕਉ ਨਿਰੰਜਨਾ ॥
ਮਾਨੁਖ ਬਨੁ ਤਿਨੁ ਪਸੂ ਪੰਖੀ; ਸਗਲ ਤੁਝਹਿ ਅਰਾਧਤੇ ॥
ਦਇਆਲ ਲਾਲ ਗੋਬਿੰਦ ਨਾਨਕ; ਮਿਲੁ ਸਾਧਸੰਗਤਿ ਹੋਇ ਗਤੇ ॥੧॥
ਕੋਟਿ ਬਿਸਨ ਅਵਤਾਰ; ਸੰਕਰ ਜਟਾਧਾਰ ॥
ਚਾਹਹਿ ਤੁਝਹਿ ਦਇਆਰ; ਮਨਿ ਤਨਿ ਰੁਚ ਅਪਾਰ ॥
ਅਪਾਰ ਅਗਮ ਗੋਬਿੰਦ ਠਾਕੁਰ; ਸਗਲ ਪੂਰਕ ਪ੍ਰਭ ਧਨੀ ॥
ਸੁਰ ਸਿਧ ਗਣ ਗੰਧਰਬ ਧਿਆਵਹਿ; ਜਖ ਕਿੰਨਰ ਗੁਣ ਭਨੀ ॥
ਕੋਟਿ ਇੰਦ੍ਰ ਅਨੇਕ ਦੇਵਾ; ਜਪਤ ਸੁਆਮੀ ਜੈ ਜੈ ਕਾਰ ॥
ਅਨਾਥ ਨਾਥ ਦਇਆਲ ਨਾਨਕ; ਸਾਧਸੰਗਤਿ ਮਿਲਿ ਉਧਾਰ ॥੨॥
ਕੋਟਿ ਦੇਵੀ ਜਾ ਕਉ ਸੇਵਹਿ; ਲਖਿਮੀ ਅਨਿਕ ਭਾਤਿ ॥