ਜਿਨਿ ਮਨੁ ਰਾਖਿਆ; ਅਗਨੀ ਪਾਇ ॥
Sri Guru Granth Sahib
Ang 662
ਵਾਜੈ ਪਵਣੁ; ਆਖੈ ਸਭ ਜਾਇ ॥੨॥
ਜੇਤਾ ਮੋਹੁ ਪਰੀਤਿ ਸੁਆਦ ॥
ਸਭਾ ਕਾਲਖ. ਦਾਗਾ ਦਾਗ ॥
ਦਾਗ ਦੋਸ ਮੁਹਿ. ਚਲਿਆ ਲਾਇ ॥
ਦਰਗਹ ਬੈਸਣ. ਨਾਹੀ ਜਾਇ ॥੩॥
ਕਰਮਿ ਮਿਲੈ; ਆਖਣੁ ਤੇਰਾ ਨਾਉ ॥
ਜਿਤੁ ਲਗਿ ਤਰਣਾ; ਹੋਰੁ. ਨਹੀ ਥਾਉ ॥
ਜੇ ਕੋ ਡੂਬੈ; ਫਿਰਿ ਹੋਵੈ ਸਾਰ ॥
ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
ਧਨਾਸਰੀ ਮਹਲਾ ੧ ॥
ਚੋਰੁ ਸਲਾਹੇ, ਚੀਤੁ ਨ ਭੀਜੈ ॥
ਜੇ ਬਦੀ ਕਰੇ. ਤਾ ਤਸੂ, ਨ ਛੀਜੈ ॥
ਚੋਰ ਕੀ ਹਾਮਾ; ਭਰੇ ਨ ਕੋਇ ॥
ਚੋਰੁ ਕੀਆ; ਚੰਗਾ ਕਿਉ ਹੋਇ ॥੧॥
ਸੁਣਿ ਮਨ ਅੰਧੇ ਕੁਤੇ ਕੂੜਿਆਰ ॥
ਬਿਨੁ ਬੋਲੇ; ਬੂਝੀਐ ਸਚਿਆਰ ॥੧॥ ਰਹਾਉ ॥
ਚੋਰੁ ਸੁਆਲਿਉ; ਚੋਰੁ ਸਿਆਣਾ ॥
ਖੋਟੇ ਕਾ ਮੁਲੁ; ਏਕੁ ਦੁਗਾਣਾ ॥
ਜੇ ਸਾਥਿ ਰਖੀਐ; ਦੀਜੈ ਰਲਾਇ ॥
ਜਾ ਪਰਖੀਐ; ਖੋਟਾ ਹੋਇ ਜਾਇ ॥੨॥
ਜੈਸਾ ਕਰੇ; ਸੁ ਤੈਸਾ ਪਾਵੈ ॥
ਆਪਿ ਬੀਜਿ; ਆਪੇ ਹੀ ਖਾਵੈ ॥
ਜੇ ਵਡਿਆਈਆ; ਆਪੇ ਖਾਇ ॥
ਜੇਹੀ ਸੁਰਤਿ; ਤੇਹੈ ਰਾਹਿ ਜਾਇ ॥੩॥
ਜੇ ਸਉ ਕੂੜੀਆ; ਕੂੜੁ ਕਬਾੜੁ ॥
ਭਾਵੈ ਸਭੁ ਆਖਉ ਸੰਸਾਰੁ ॥
ਤੁਧੁ ਭਾਵੈ; ਅਧੀ ਪਰਵਾਣੁ ॥
ਨਾਨਕ; ਜਾਣੈ ਜਾਣੁ ਸੁਜਾਣੁ ॥੪॥੪॥੬॥
ਧਨਾਸਰੀ ਮਹਲਾ ੧ ॥
ਕਾਇਆ ਕਾਗਦੁ; ਮਨੁ ਪਰਵਾਣਾ ॥
ਸਿਰ ਕੇ ਲੇਖ; ਨ ਪੜੈ ਇਆਣਾ ॥
ਦਰਗਹ ਘੜੀਅਹਿ; ਤੀਨੇ ਲੇਖ ॥
ਖੋਟਾ. ਕਾਮਿ ਨ ਆਵੈ; ਵੇਖੁ ॥੧॥
ਨਾਨਕ; ਜੇ ਵਿਚਿ ਰੁਪਾ ਹੋਇ ॥
ਖਰਾ ਖਰਾ; ਆਖੈ ਸਭੁ ਕੋਇ ॥੧॥ ਰਹਾਉ ॥
ਕਾਦੀ ਕੂੜੁ ਬੋਲਿ; ਮਲੁ ਖਾਇ ॥
ਬ੍ਰਾਹਮਣੁ ਨਾਵੈ; ਜੀਆ ਘਾਇ ॥
ਜੋਗੀ ਜੁਗਤਿ. ਨ ਜਾਣੈ; ਅੰਧੁ ॥
ਤੀਨੇ. ਓਜਾੜੇ ਕਾ ਬੰਧੁ ॥੨॥
ਸੋ ਜੋਗੀ; ਜੋ ਜੁਗਤਿ ਪਛਾਣੈ ॥
ਗੁਰ ਪਰਸਾਦੀ; ਏਕੋ ਜਾਣੈ ॥
ਕਾਜੀ ਸੋ; ਜੋ ਉਲਟੀ ਕਰੈ ॥
ਗੁਰ ਪਰਸਾਦੀ; ਜੀਵਤੁ ਮਰੈ ॥
ਸੋ ਬ੍ਰਾਹਮਣੁ; ਜੋ ਬ੍ਰਹਮੁ ਬੀਚਾਰੈ ॥
ਆਪਿ ਤਰੈ; ਸਗਲੇ ਕੁਲ ਤਾਰੈ ॥੩॥
ਦਾਨਸਬੰਦੁ ਸੋਈ; ਦਿਲਿ ਧੋਵੈ ॥
ਮੁਸਲਮਾਣੁ ਸੋਈ; ਮਲੁ ਖੋਵੈ ॥
ਪੜਿਆ ਬੂਝੈ; ਸੋ ਪਰਵਾਣੁ ॥
ਜਿਸੁ ਸਿਰਿ; ਦਰਗਹ ਕਾ ਨੀਸਾਣੁ ॥੪॥੫॥੭॥
ਧਨਾਸਰੀ ਮਹਲਾ ੧ ਘਰੁ ੩ ॥
ੴ ਸਤਿਗੁਰ ਪ੍ਰਸਾਦਿ ॥
ਕਾਲੁ ਨਾਹੀ. ਜੋਗੁ ਨਾਹੀ; ਨਾਹੀ ਸਤ ਕਾ ਢਬੁ ॥
ਥਾਨਸਟ ਜਗ ਭਰਿਸਟ ਹੋਏ; ਡੂਬਤਾ ਇਵ ਜਗੁ ॥੧॥
ਕਲ ਮਹਿ; ਰਾਮ ਨਾਮੁ ਸਾਰੁ ॥
ਅਖੀ ਤ ਮੀਟਹਿ. ਨਾਕ ਪਕੜਹਿ; ਠਗਣ ਕਉ ਸੰਸਾਰੁ ॥੧॥ ਰਹਾਉ ॥
ਆਂਟ ਸੇਤੀ ਨਾਕੁ ਪਕੜਹਿ; ਸੂਝਤੇ ਤਿਨਿ ਲੋਅ ॥