ਜਨਮੁ ਪਦਾਰਥੁ; ਦੁਬਿਧਾ ਖੋਵੈ ॥
Sri Guru Granth Sahib
Ang 686
ਆਪੁ. ਨ ਚੀਨਸਿ; ਭ੍ਰਮਿ ਭ੍ਰਮਿ ਰੋਵੈ ॥੬॥
ਕਹਤਉ ਪੜਤਉ ਸੁਣਤਉ ਏਕ ॥
ਧੀਰਜ ਧਰਮੁ ਧਰਣੀਧਰ ਟੇਕ ॥
ਜਤੁ ਸਤੁ ਸੰਜਮੁ; ਰਿਦੈ ਸਮਾਏ ॥
ਚਉਥੇ ਪਦ ਕਉ; ਜੇ ਮਨੁ ਪਤੀਆਏ ॥੭॥
ਸਾਚੇ ਨਿਰਮਲ; ਮੈਲੁ. ਨ ਲਾਗੈ ॥
ਗੁਰ ਕੈ ਸਬਦਿ; ਭਰਮ ਭਉ ਭਾਗੈ ॥
ਸੂਰਤਿ ਮੂਰਤਿ ਆਦਿ ਅਨੂਪੁ ॥
ਨਾਨਕੁ ਜਾਚੈ; ਸਾਚੁ ਸਰੂਪੁ ॥੮॥੧॥
ਧਨਾਸਰੀ ਮਹਲਾ ੧ ॥
ਸਹਜਿ ਮਿਲੈ; ਮਿਲਿਆ ਪਰਵਾਣੁ ॥
ਨਾ ਤਿਸੁ ਮਰਣੁ; ਨ ਆਵਣੁ ਜਾਣੁ ॥
ਠਾਕੁਰ ਮਹਿ ਦਾਸੁ; ਦਾਸ ਮਹਿ ਸੋਇ ॥
ਜਹ ਦੇਖਾ; ਤਹ ਅਵਰੁ. ਨ ਕੋਇ ॥੧॥
ਗੁਰਮੁਖਿ ਭਗਤਿ; ਸਹਜ ਘਰੁ ਪਾਈਐ ॥
ਬਿਨੁ ਗੁਰ ਭੇਟੇ; ਮਰਿ ਆਈਐ ਜਾਈਐ ॥੧॥ ਰਹਾਉ ॥
ਸੋ ਗੁਰੁ ਕਰਉ; ਜਿ ਸਾਚੁ ਦ੍ਰਿੜਾਵੈ ॥
ਅਕਥੁ ਕਥਾਵੈ; ਸਬਦਿ ਮਿਲਾਵੈ ॥
ਹਰਿ ਕੇ ਲੋਗ; ਅਵਰ ਨਹੀ ਕਾਰਾ ॥
ਸਾਚਉ ਠਾਕੁਰੁ; ਸਾਚੁ ਪਿਆਰਾ ॥੨॥
ਤਨ ਮਹਿ ਮਨੂਆ; ਮਨ ਮਹਿ ਸਾਚਾ ॥
ਸੋ ਸਾਚਾ. ਮਿਲਿ ਸਾਚੇ ਰਾਚਾ ॥
ਸੇਵਕੁ; ਪ੍ਰਭ ਕੈ ਲਾਗੈ ਪਾਇ ॥
ਸਤਿਗੁਰੁ ਪੂਰਾ ਮਿਲੈ. ਮਿਲਾਇ ॥੩॥
ਆਪਿ ਦਿਖਾਵੈ; ਆਪੇ ਦੇਖੈ ॥
ਹਠਿ. ਨ ਪਤੀਜੈ; ਨਾ ਬਹੁ ਭੇਖੈ ॥
ਘੜਿ ਭਾਡੇ; ਜਿਨਿ ਅੰਮ੍ਰਿਤੁ ਪਾਇਆ ॥
ਪ੍ਰੇਮ ਭਗਤਿ ਪ੍ਰਭਿ; ਮਨੁ ਪਤੀਆਇਆ ॥੪॥
ਪੜਿ ਪੜਿ ਭੂਲਹਿ; ਚੋਟਾ ਖਾਹਿ ॥
ਬਹੁਤੁ ਸਿਆਣਪ; ਆਵਹਿ ਜਾਹਿ ॥
ਨਾਮੁ ਜਪੈ; ਭਉ ਭੋਜਨੁ ਖਾਇ ॥
ਗੁਰਮੁਖਿ ਸੇਵਕ ਰਹੇ ਸਮਾਇ ॥੫॥
ਪੂਜਿ ਸਿਲਾ ਤੀਰਥ ਬਨ ਵਾਸਾ ॥
ਭਰਮਤ ਡੋਲਤ ਭਏ ਉਦਾਸਾ ॥
ਮਨਿ ਮੈਲੈ; ਸੂਚਾ ਕਿਉ ਹੋਇ ॥
ਸਾਚਿ ਮਿਲੈ; ਪਾਵੈ ਪਤਿ ਸੋਇ ॥੬॥
ਆਚਾਰਾ ਵੀਚਾਰੁ ਸਰੀਰਿ ॥
ਆਦਿ ਜੁਗਾਦਿ ਸਹਜਿ ਮਨੁ ਧੀਰਿ ॥
ਪਲ ਪੰਕਜ ਮਹਿ ਕੋਟਿ ਉਧਾਰੇ ॥
ਕਰਿ ਕਿਰਪਾ; ਗੁਰੁ ਮੇਲਿ ਪਿਆਰੇ ॥੭॥
ਕਿਸੁ ਆਗੈ, ਪ੍ਰਭ ਤੁਧੁ ਸਾਲਾਹੀ ॥
ਤੁਧੁ ਬਿਨੁ ਦੂਜਾ; ਮੈ. ਕੋ ਨਾਹੀ ॥
ਜਿਉ ਤੁਧੁ ਭਾਵੈ; ਤਿਉ ਰਾਖੁ ਰਜਾਇ ॥
ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ॥
ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ. ਤਿਹ ਤਿਹ ਉਰਝਾਇਓ; ਮਾਣਸ ਜਨਮੁ ਸੰਜੋਗਿ ਪਾਇਆ ॥
ਤਾ ਕੀ ਹੈ ਓਟ ਸਾਧ. ਰਾਖਹੁ ਦੇ ਕਰਿ ਹਾਥ; ਕਰਿ ਕਿਰਪਾ. ਮੇਲਹੁ ਹਰਿ ਰਾਇਆ ॥੧॥
ਅਨਿਕ ਜਨਮ ਭ੍ਰਮਿ; ਥਿਤਿ. ਨਹੀ ਪਾਈ ॥
ਕਰਉ ਸੇਵਾ. ਗੁਰ ਲਾਗਉ ਚਰਨ; ਗੋਵਿੰਦ ਜੀ ਕਾ ਮਾਰਗੁ. ਦੇਹੁ ਜੀ ਬਤਾਈ ॥੧॥ ਰਹਾਉ ॥
ਅਨਿਕ ਉਪਾਵ ਕਰਉ. ਮਾਇਆ ਕਉ ਬਚਿਤਿ ਧਰਉ; ਮੇਰੀ ਮੇਰੀ ਕਰਤ. ਸਦ ਹੀ ਵਿਹਾਵੈ ॥