ਆਗਿਆ ਤੁਮਰੀ ਮੀਠੀ ਲਾਗਉ; ਕੀਓ ਤੁਹਾਰੋ ਭਾਵਉ ॥
Sri Guru Granth Sahib
Ang 713
ਜੋ ਤੂ ਦੇਹਿ. ਤਹੀ ਇਹੁ ਤ੍ਰਿਪਤੈ; ਆਨ. ਨ ਕਤਹੂ ਧਾਵਉ ॥੨॥
ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ; ਸਗਲ ਰੇਣ ਹੋਇ ਰਹੀਐ ॥
ਸਾਧੂ ਸੰਗਤਿ ਹੋਇ ਪਰਾਪਤਿ; ਤਾ ਪ੍ਰਭੁ ਅਪੁਨਾ ਲਹੀਐ ॥੩॥
ਸਦਾ ਸਦਾ ਹਮ ਛੋਹਰੇ ਤੁਮਰੇ; ਤੂ ਪ੍ਰਭ ਹਮਰੋ ਮੀਰਾ ॥
ਨਾਨਕ ਬਾਰਿਕ. ਤੁਮ ਮਾਤ ਪਿਤਾ; ਮੁਖਿ ਨਾਮੁ ਤੁਮਾਰੋ ਖੀਰਾ ॥੪॥੩॥੫॥
ਟੋਡੀ ਮਹਲਾ ੫ ਘਰੁ ੨ ਦੁਪਦੇ ॥
ੴ ਸਤਿਗੁਰ ਪ੍ਰਸਾਦਿ ॥
ਮਾਗਉ ਦਾਨੁ. ਠਾਕੁਰ ਨਾਮ ॥
ਅਵਰੁ ਕਛੂ ਮੇਰੈ ਸੰਗਿ. ਨ ਚਾਲੈ; ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥
ਰਾਜੁ ਮਾਲੁ ਅਨੇਕ ਭੋਗ ਰਸ; ਸਗਲ ਤਰਵਰ ਕੀ ਛਾਮ ॥
ਧਾਇ ਧਾਇ ਬਹੁ ਬਿਧਿ ਕਉ ਧਾਵੈ; ਸਗਲ ਨਿਰਾਰਥ ਕਾਮ ॥੧॥
ਬਿਨੁ ਗੋਵਿੰਦ. ਅਵਰੁ ਜੇ ਚਾਹਉ; ਦੀਸੈ ਸਗਲ ਬਾਤ ਹੈ ਖਾਮ ॥
ਕਹੁ ਨਾਨਕ. ਸੰਤ ਰੇਨ ਮਾਗਉ; ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
ਟੋਡੀ ਮਹਲਾ ੫ ॥
ਪ੍ਰਭ ਜੀ ਕੋ ਨਾਮੁ; ਮਨਹਿ ਸਾਧਾਰੈ ॥
ਜੀਅ ਪ੍ਰਾਨ ਸੂਖ ਇਸੁ ਮਨ ਕਉ; ਬਰਤਨਿ ਏਹ ਹਮਾਰੈ ॥੧॥ ਰਹਾਉ ॥
ਨਾਮੁ ਜਾਤਿ. ਨਾਮੁ ਮੇਰੀ ਪਤਿ ਹੈ; ਨਾਮੁ ਮੇਰੈ ਪਰਵਾਰੈ ॥
ਨਾਮੁ ਸਖਾਈ ਸਦਾ ਮੇਰੈ ਸੰਗਿ; ਹਰਿ ਨਾਮੁ ਮੋ ਕਉ ਨਿਸਤਾਰੈ ॥੧॥
ਬਿਖੈ ਬਿਲਾਸ ਕਹੀਅਤ ਬਹੁਤੇਰੇ; ਚਲਤ ਨ ਕਛੂ ਸੰਗਾਰੈ ॥
ਇਸਟੁ ਮੀਤੁ ਨਾਮੁ ਨਾਨਕ ਕੋ; ਹਰਿ ਨਾਮੁ ਮੇਰੈ ਭੰਡਾਰੈ ॥੨॥੨॥੭॥
ਟੋਡੀ ਮਃ ੫ ॥
ਨੀਕੇ ਗੁਣ ਗਾਉ; ਮਿਟਹੀ ਰੋਗ ॥
ਮੁਖ ਊਜਲ. ਮਨੁ ਨਿਰਮਲ ਹੋਈ ਹੈ; ਤੇਰੋ. ਰਹੈ ਈਹਾ ਊਹਾ ਲੋਗੁ ॥੧॥ ਰਹਾਉ ॥
ਚਰਨ ਪਖਾਰਿ ਕਰਉ ਗੁਰ ਸੇਵਾ; ਮਨਹਿ ਚਰਾਵਉ ਭੋਗ ॥
ਛੋਡਿ ਆਪਤੁ ਬਾਦੁ ਅਹੰਕਾਰਾ; ਮਾਨੁ ਸੋਈ ਜੋ ਹੋਗੁ ॥੧॥
ਸੰਤ ਟਹਲ ਸੋਈ ਹੈ ਲਾਗਾ; ਜਿਸੁ ਮਸਤਕਿ ਲਿਖਿਆ ਲਿਖੋਗੁ ॥
ਕਹੁ ਨਾਨਕ. ਏਕ ਬਿਨੁ; ਦੂਜਾ ਅਵਰੁ. ਨ ਕਰਣੈ ਜੋਗੁ ॥੨॥੩॥੮॥
ਟੋਡੀ ਮਹਲਾ ੫ ॥
ਸਤਿਗੁਰ; ਆਇਓ ਸਰਣਿ ਤੁਹਾਰੀ ॥
ਮਿਲੈ ਸੂਖੁ ਨਾਮੁ ਹਰਿ ਸੋਭਾ; ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
ਅਵਰ ਨ ਸੂਝੈ. ਦੂਜੀ ਠਾਹਰ; ਹਾਰਿ ਪਰਿਓ ਤਉ ਦੁਆਰੀ ॥
ਲੇਖਾ ਛੋਡਿ ਅਲੇਖੈ ਛੂਟਹ; ਹਮ ਨਿਰਗੁਨ ਲੇਹੁ ਉਬਾਰੀ ॥੧॥
ਸਦ ਬਖਸਿੰਦੁ ਸਦਾ ਮਿਹਰਵਾਨਾ; ਸਭਨਾ ਦੇਇ ਅਧਾਰੀ ॥
ਨਾਨਕ ਦਾਸ. ਸੰਤ ਪਾਛੈ ਪਰਿਓ; ਰਾਖਿ ਲੇਹੁ ਇਹ ਬਾਰੀ ॥੨॥੪॥੯॥
ਟੋਡੀ ਮਹਲਾ ੫ ॥
ਰਸਨਾ; ਗੁਣ ਗੋਪਾਲ ਨਿਧਿ ਗਾਇਣ ॥
ਸਾਂਤਿ ਸਹਜੁ ਰਹਸੁ ਮਨਿ ਉਪਜਿਓ; ਸਗਲੇ ਦੂਖ ਪਲਾਇਣ ॥੧॥ ਰਹਾਉ ॥