ਨਾਨਕ ਕਉ. ਪ੍ਰਭ ਕਿਰਪਾ ਕੀਜੈ; ਨੇਤ੍ਰ ਦੇਖਹਿ ਦਰਸੁ ਤੇਰਾ ॥੧॥
Sri Guru Granth Sahib
Ang 781
ਕੋਟਿ ਕਰਨ ਦੀਜਹਿ. ਪ੍ਰਭ ਪ੍ਰੀਤਮ; ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥
ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ; ਕਟੀਐ ਕਾਲ ਕੀ ਫਾਸੀ ਰਾਮ ॥
ਕਟੀਐ ਜਮ ਫਾਸੀ. ਸਿਮਰਿ ਅਬਿਨਾਸੀ; ਸਗਲ ਮੰਗਲ ਸੁਗਿਆਨਾ ॥
ਹਰਿ ਹਰਿ ਜਪੁ ਜਪੀਐ ਦਿਨੁ ਰਾਤੀ; ਲਾਗੈ ਸਹਜਿ ਧਿਆਨਾ ॥
ਕਲਮਲ ਦੁਖ ਜਾਰੇ. ਪ੍ਰਭੂ ਚਿਤਾਰੇ; ਮਨ ਕੀ ਦੁਰਮਤਿ ਨਾਸੀ ॥
ਕਹੁ ਨਾਨਕ. ਪ੍ਰਭ ਕਿਰਪਾ ਕੀਜੈ; ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥
ਕਰੋੜਿ ਹਸਤ. ਤੇਰੀ ਟਹਲ ਕਮਾਵਹਿ; ਚਰਣ ਚਲਹਿ. ਪ੍ਰਭ ਮਾਰਗਿ ਰਾਮ ॥
ਭਵ ਸਾਗਰ. ਨਾਵ ਹਰਿ ਸੇਵਾ; ਜੋ ਚੜੈ. ਤਿਸੁ ਤਾਰਗਿ ਰਾਮ ॥
ਭਵਜਲੁ ਤਰਿਆ. ਹਰਿ ਹਰਿ ਸਿਮਰਿਆ; ਸਗਲ ਮਨੋਰਥ ਪੂਰੇ ॥
ਮਹਾ ਬਿਕਾਰ ਗਏ. ਸੁਖ ਉਪਜੇ; ਬਾਜੇ ਅਨਹਦ ਤੂਰੇ ॥
ਮਨ ਬਾਂਛਤ, ਫਲ ਪਾਏ ਸਗਲੇ; ਕੁਦਰਤਿ ਕੀਮ. ਅਪਾਰਗਿ ॥
ਕਹੁ ਨਾਨਕ. ਪ੍ਰਭ ਕਿਰਪਾ ਕੀਜੈ; ਮਨੁ ਸਦਾ ਚਲੈ ਤੇਰੈ ਮਾਰਗਿ ॥੩॥
ਏਹੋ ਵਰੁ. ਏਹਾ ਵਡਿਆਈ; ਇਹੁ ਧਨੁ ਹੋਇ ਵਡਭਾਗਾ ਰਾਮ ॥
ਏਹੋ ਰੰਗੁ. ਏਹੋ ਰਸ ਭੋਗਾ; ਹਰਿ ਚਰਣੀ ਮਨੁ ਲਾਗਾ ਰਾਮ ॥
ਮਨੁ ਲਾਗਾ ਚਰਣੇ. ਪ੍ਰਭ ਕੀ ਸਰਣੇ; ਕਰਣ ਕਾਰਣ ਗੋਪਾਲਾ ॥
ਸਭੁ ਕਿਛੁ ਤੇਰਾ. ਤੂ ਪ੍ਰਭੁ ਮੇਰਾ; ਮੇਰੇ ਠਾਕੁਰ ਦੀਨ ਦਇਆਲਾ ॥
ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ; ਸੰਤਸੰਗਿ ਮਨੁ ਜਾਗਾ ॥
ਕਹੁ ਨਾਨਕ. ਪ੍ਰਭਿ ਕਿਰਪਾ ਕੀਨੑੀ; ਚਰਣ ਕਮਲ ਮਨੁ ਲਾਗਾ ॥੪॥੩॥੬॥
ਸੂਹੀ ਮਹਲਾ ੫ ॥
ਹਰਿ ਜਪੇ. ਹਰਿ ਮੰਦਰੁ ਸਾਜਿਆ; ਸੰਤ ਭਗਤ ਗੁਣ ਗਾਵਹਿ ਰਾਮ ॥
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ; ਸਗਲੇ ਪਾਪ ਤਜਾਵਹਿ ਰਾਮ ॥
ਹਰਿ ਗੁਣ ਗਾਇ. ਪਰਮ ਪਦੁ ਪਾਇਆ; ਪ੍ਰਭ ਕੀ ਊਤਮ ਬਾਣੀ ॥
ਸਹਜ ਕਥਾ ਪ੍ਰਭ ਕੀ ਅਤਿ ਮੀਠੀ; ਕਥੀ ਅਕਥ ਕਹਾਣੀ ॥
ਭਲਾ ਸੰਜੋਗੁ ਮੂਰਤੁ ਪਲੁ ਸਾਚਾ; ਅਬਿਚਲ ਨੀਵ ਰਖਾਈ ॥
ਜਨ ਨਾਨਕ. ਪ੍ਰਭ ਭਏ ਦਇਆਲਾ; ਸਰਬ ਕਲਾ ਬਣਿ ਆਈ ॥੧॥
ਆਨੰਦਾ ਵਜਹਿ ਨਿਤ ਵਾਜੇ; ਪਾਰਬ੍ਰਹਮੁ ਮਨਿ ਵੂਠਾ ਰਾਮ ॥
ਗੁਰਮੁਖੇ ਸਚੁ ਕਰਣੀ ਸਾਰੀ; ਬਿਨਸੇ ਭ੍ਰਮ ਭੈ ਝੂਠਾ. ਰਾਮ ॥
ਅਨਹਦ ਬਾਣੀ ਗੁਰਮੁਖਿ ਵਖਾਣੀ; ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥
ਸਰਬ ਸੁਖਾ ਤਿਸ ਹੀ ਬਣਿ ਆਏ; ਜੋ ਪ੍ਰਭਿ ਅਪਨਾ ਕਰਿਆ ॥
ਘਰ ਮਹਿ ਨਵ ਨਿਧਿ ਭਰੇ ਭੰਡਾਰਾ; ਰਾਮ ਨਾਮਿ ਰੰਗੁ ਲਾਗਾ ॥
ਨਾਨਕ. ਜਨ ਪ੍ਰਭੁ ਕਦੇ, ਨ ਵਿਸਰੈ; ਪੂਰਨ ਜਾ ਕੇ ਭਾਗਾ ॥੨॥
ਛਾਇਆ ਪ੍ਰਭਿ ਛਤ੍ਰਪਤਿ ਕੀਨੑੀ; ਸਗਲੀ ਤਪਤਿ ਬਿਨਾਸੀ ਰਾਮ ॥
ਦੂਖ ਪਾਪ ਕਾ ਡੇਰਾ ਢਾਠਾ; ਕਾਰਜੁ ਆਇਆ ਰਾਸੀ ਰਾਮ ॥
ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ; ਸਾਚੁ ਧਰਮੁ ਪੁੰਨੁ ਫਲਿਆ ॥