ਅਜਾਮਲ ਕਉ. ਅੰਤ ਕਾਲ ਮਹਿ; ਨਾਰਾਇਨ ਸੁਧਿ ਆਈ ॥
Sri Guru Granth Sahib
Ang 902
ਜਾਂ ਗਤਿ ਕਉ ਜੋਗੀਸੁਰ ਬਾਛਤ; ਸੋ ਗਤਿ ਛਿਨ ਮਹਿ ਪਾਈ ॥੨॥
ਨਾਹਿਨ ਗੁਨੁ. ਨਾਹਿਨ ਕਛੁ ਬਿਦਿਆ; ਧਰਮੁ ਕਉਨੁ. ਗਜਿ ਕੀਨਾ ॥
ਨਾਨਕ. ਬਿਰਦੁ ਰਾਮ ਕਾ ਦੇਖਹੁ; ਅਭੈ ਦਾਨੁ ਤਿਹ ਦੀਨਾ ॥੩॥੧॥
ਰਾਮਕਲੀ ਮਹਲਾ ੯ ॥
ਸਾਧੋ; ਕਉਨ ਜੁਗਤਿ ਅਬ ਕੀਜੈ ॥
ਜਾ ਤੇ ਦੁਰਮਤਿ ਸਗਲ ਬਿਨਾਸੈ; ਰਾਮ ਭਗਤਿ ਮਨੁ ਭੀਜੈ ॥੧॥ ਰਹਾਉ ॥
ਮਨੁ ਮਾਇਆ ਮਹਿ ਉਰਝਿ ਰਹਿਓ ਹੈ; ਬੂਝੈ ਨਹ. ਕਛੁ ਗਿਆਨਾ ॥
ਕਉਨੁ ਨਾਮੁ. ਜਗੁ ਜਾ ਕੈ ਸਿਮਰੈ; ਪਾਵੈ ਪਦੁ ਨਿਰਬਾਨਾ ॥੧॥
ਭਏ ਦਇਆਲ ਕ੍ਰਿਪਾਲ ਸੰਤ ਜਨ; ਤਬ ਇਹ ਬਾਤ ਬਤਾਈ ॥
ਸਰਬ ਧਰਮ ਮਾਨੋ ਤਿਹ ਕੀਏ; ਜਿਹ ਪ੍ਰਭ ਕੀਰਤਿ ਗਾਈ ॥੨॥
ਰਾਮ ਨਾਮੁ. ਨਰੁ ਨਿਸਿ ਬਾਸੁਰ ਮਹਿ; ਨਿਮਖ ਏਕ ਉਰਿ ਧਾਰੈ ॥
ਜਮ ਕੋ ਤ੍ਰਾਸੁ ਮਿਟੈ. ਨਾਨਕ ਤਿਹ; ਅਪੁਨੋ ਜਨਮੁ ਸਵਾਰੈ ॥੩॥੨॥
ਰਾਮਕਲੀ ਮਹਲਾ ੯ ॥
ਪ੍ਰਾਨੀ; ਨਾਰਾਇਨ ਸੁਧਿ ਲੇਹਿ ॥
ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ; ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥
ਤਰਨਾਪੋ ਬਿਖਿਅਨ ਸਿਉ ਖੋਇਓ; ਬਾਲਪਨੁ ਅਗਿਆਨਾ ॥
ਬਿਰਧਿ ਭਇਓ ਅਜਹੂ ਨਹੀ. ਸਮਝੈ; ਕਉਨ ਕੁਮਤਿ ਉਰਝਾਨਾ ॥੧॥
ਮਾਨਸ ਜਨਮੁ ਦੀਓ ਜਿਹ ਠਾਕੁਰਿ; ਸੋ ਤੈ ਕਿਉ ਬਿਸਰਾਇਓ ॥
ਮੁਕਤੁ ਹੋਤ ਨਰ. ਜਾ ਕੈ ਸਿਮਰੈ; ਨਿਮਖ ਨ ਤਾ ਕਉ ਗਾਇਓ ॥੨॥
ਮਾਇਆ ਕੋ ਮਦੁ ਕਹਾ ਕਰਤੁ ਹੈ; ਸੰਗਿ. ਨ ਕਾਹੂ ਜਾਈ ॥
ਨਾਨਕੁ ਕਹਤੁ. ਚੇਤਿ ਚਿੰਤਾਮਨਿ; ਹੋਇ ਹੈ ਅੰਤਿ ਸਹਾਈ ॥੩॥੩॥੮੧॥
ਰਾਮਕਲੀ ਮਹਲਾ ੧ ਅਸਟਪਦੀਆ ॥
ੴ ਸਤਿਗੁਰ ਪ੍ਰਸਾਦਿ ॥
ਸੋਈ ਚੰਦੁ ਚੜਹਿ ਸੇ ਤਾਰੇ; ਸੋਈ ਦਿਨੀਅਰੁ ਤਪਤ ਰਹੈ ॥
ਸਾ ਧਰਤੀ. ਸੋ ਪਉਣੁ ਝੁਲਾਰੇ; ਜੁਗ ਜੀਅ ਖੇਲੇ. ਥਾਵ ਕੈਸੇ ॥੧॥
ਜੀਵਨ ਤਲਬ ਨਿਵਾਰਿ ॥
ਹੋਵੈ ਪਰਵਾਣਾ ਕਰਹਿ ਧਿਙਾਣਾ; ਕਲਿ ਲਖਣ ਵੀਚਾਰਿ ॥੧॥ ਰਹਾਉ ॥
ਕਿਤੈ ਦੇਸਿ. ਨ ਆਇਆ ਸੁਣੀਐ; ਤੀਰਥ ਪਾਸਿ. ਨ ਬੈਠਾ ॥
ਦਾਤਾ ਦਾਨੁ ਕਰੇ. ਤਹ ਨਾਹੀ; ਮਹਲ ਉਸਾਰਿ. ਨ ਬੈਠਾ ॥੨॥
ਜੇ ਕੋ ਸਤੁ ਕਰੇ, ਸੋ ਛੀਜੈ; ਤਪ ਘਰਿ ਤਪੁ, ਨ ਹੋਈ ॥
ਜੇ ਕੋ ਨਾਉ ਲਏ. ਬਦਨਾਵੀ; ਕਲਿ ਕੇ ਲਖਣ ਏਈ ॥੩॥
ਜਿਸੁ ਸਿਕਦਾਰੀ. ਤਿਸਹਿ ਖੁਆਰੀ; ਚਾਕਰ ਕੇਹੇ ਡਰਣਾ ॥
ਜਾ ਸਿਕਦਾਰੈ ਪਵੈ ਜੰਜੀਰੀ; ਤਾ ਚਾਕਰ ਹਥਹੁ ਮਰਣਾ ॥੪॥